ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਅਗਸਤ
ਇੱਥੋਂ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਵਸਨੀਕ ਨੌਜਵਾਨ ਜਤਿੰਦਰ ਸਿੰਘ ਉਰਫ਼ ਜੈਲੀ (34) ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਤਿੰਦਰ ਸਿੰਘ 20 ਦਿਨ ਸਿੰਘੂ ਬਾਰਡਰ ’ਤੇ ਸੇਵਾਵਾਂ ਨਿਭਾਉਣ ਮਗਰੋਂ ਪਿਛਲੇ ਦਿਨੀਂ ਹੀ ਵਾਪਸ ਪਿੰਡ ਆਇਆ ਸੀ। ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ ਕਲਾਂ ਅਤੇ ਕਿਸਾਨ ਆਗੂ ਲਖਮੀਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਦੀ ਪਤਨੀ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਵਿਧਵਾ ਮਾਂ ਬਲਜੀਤ ਕੌਰ ਅਤੇ 9 ਸਾਲਾ ਪੁੱਤਰ ਗੁਰਮਨਜੋਤ ਸਿੰਘ ਦਾ ਇਕਲੌਤਾ ਸਹਾਰਾ ਸੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਅਤੇ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ।