ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਾ ਵੜਿੰਗ ਤੇ ਘੁਬਾਇਆ ਵੱਲੋਂ ਗੱਟੀ ਰਾਜੋਕੇ ਵਾਸੀਆਂ ਦਾ ਦੌਰਾ

ਹਡ਼੍ਹ ਪੀਡ਼ਤਾਂ ਨਾਲ ਕੀਤੀ ਗੱਲਬਾਤ
ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਹੋਏ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਪ੍ਰਧਾਨ ਰਾਜਾ ਵੜਿੰਗ ਅਤੇ ਹੋਰ।
Advertisement
ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਤੇ ਜ਼ਿਲਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਆਸ਼ੂ ਬਾਂਗੜ ਨੇ ਪਿੰਡ ਗੱਟੀ ਰਾਜੋਕੇ ਵਿੱਚ ਹੜ੍ਹ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਪੀੜਤ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਹਲਕਾ ਫ਼ਿਰੋਜ਼ਪੁਰ ਦੇ ਲੋਕਾਂ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਰਕਾਰ ਵੱਲੋਂ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਥਾਈ ਹੱਲ ਦੀ ਵੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਿਆ ਜਾ ਸਕੇ। ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਰਾਜਾ ਵੜਿੰਗ ਨੇ ਦੱਸਿਆ ਕਿ ਉਹ ਜਲਦੀ ਇਕ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜਣਗੇ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਮਿਲ ਸਕੇ।

Advertisement

ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ, ਸਗੋਂ ਇਕੱਠੇ ਹੋ ਕੇ ਮੁਸ਼ਕਲ ਦਾ ਸਾਹਮਣਾ ਕਰਨ ਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਇਸ ਦੌਰਾਨ ਗੁਰਭੇਜ ਸਿੰਘ ਟਿੱਬੀ, ਨੰਬਰਦਾਰ ਸਰਵਨ ਸਿੰਘ ਬੱਗੇਵਾਲਾ, ਸਰਪੰਚ ਗੁਰਪ੍ਰੀਤ ਸਿੰਘ ਬਸਤੀ ਬੱਗੇਵਾਲਾ, ਯਾਦਵਿੰਦਰ ਸਿੰਘ ਟੱਲੀ ਗੁਲਾਮ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।

Advertisement
Tags :
latest punjabi newsPunjabi Tribune Newspunjabi tribune updateਪੰਜਾਬ ਹਡ਼੍ਹਪੰਜਾਬ ਖ਼ਬਰਾਂਪੰਜਾਬੀ ਟ੍ਰਿਬਿੳੂਨ
Show comments