DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰਾਜਾ ਵੜਿੰਗ ਨੇ ਕੇਂਦਰ ਸਰਕਾਰ ਘੇਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਜੀ ਡੀ ਪੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜੀ ਡੀ ਪੀ ਵਿੱਚ 7.8 ਫ਼ੀਸਦ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ...

  • fb
  • twitter
  • whatsapp
  • whatsapp
Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਜੀ ਡੀ ਪੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜੀ ਡੀ ਪੀ ਵਿੱਚ 7.8 ਫ਼ੀਸਦ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ ਕੋਈ ਦਿਲਾਸਾ ਨਹੀਂ ਹੈ, ਜਿਨ੍ਹਾਂ ਨੂੰ ਅਜੇ ਵੀ ਦੋ ਵੇਲੇ ਦੀ ਰੋਟੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ।

ਜੀ ਡੀ ਪੀ ਦੇ ਅੰਕੜੇ ਨਾਲ ਜਸ਼ਨ ਮਨਾਉਣ ਦਾ ਕੋਈ ਮਤਲਬ ਨਹੀਂ ਹੈ, ਜਦੋਂ ਇਹ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਮਦਦ ਨਹੀਂ ਕਰਦੇ ਹਨ, ਜਿਸ ਦੇ ਉਲਟ ਆਮ ਆਦਮੀ ਅਜੇ ਵੀ ਲੱਕ ਤੋੜਨ ਵਾਲੀ ਮਹਿੰਗਾਈ ਅਤੇ ਵਿਆਪਕ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਿਹਾ ਹੈ। ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਜਦੋਂ ਦੇਸ਼ ਦੀ ਜੀ ਡੀ ਪੀ ਇੰਨੀ ਪ੍ਰਭਾਵਸ਼ਾਲੀ ਹੈ ਤਾਂ ਦੇਸ਼ ਵਿੱਚ ਮਹਿੰਗਾਈ ਲਗਾਤਾਰ ਕਿਉਂ ਵੱਧ ਰਹੀ ਹੈ।

Advertisement

Advertisement
Advertisement
×