ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਮਈ
ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਪੰਜਾਬ ਦੇ ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਾਲ ਲੈ ਕੇ ਪਰਿਵਾਰ ਸਮੇਤ ਡੀਸੀ ਦਫ਼ਤਰ ਲੁਧਿਆਣਾ ’ਚ ਆਪਣੇ ਕਾਗਜ਼ ਭਰੇ। ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੱਡੀ ਦਾ ਘਿਰਾਓ ਕਰ ਕੇ ਰੋਸ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਵਰਕਰਾਂ ਨੇ ਨਾਅਰੇ ਲਿਖੀਆਂ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ।