Gulzar Suicide Case: ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ
ਕਾਂਗਰਸ ਪ੍ਰਧਾਨ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਘੇਰੀ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਰਾਜਾ ਵੜਿੰਗ ਨੇ ਪਿੰਡ ਤੂਰਬੰਜਾਰਾ ’ਚ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਅੱਜ ਗੁਲਜ਼ਾਰ ਸਿੰਘ ਦੀ ਪਤਨੀ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।
ਪਰਿਵਾਰ ਨਾਲ ਦੁੱਖ ਵੰਡਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਵੜਿੰਗ ਨੇ ਕਿਹਾ, ‘‘ਜਿਸ ਔਰਤ ਦਾ ਪਤੀ ਅਤੇ ਨੌਜਵਾਨ ਪੁੱਤਰਾਂ ਦਾ ਪਿਤਾ ਚਲਾ ਜਾਵੇ, ਉਸ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਅਤੇ ਅਜਿਹੇ ਮਾਹੌਲ ’ਚ ਪਰਿਵਾਰ ਵਾਲਿਆਂ ਨੂੰ ਕੁਝ ਵੀ ਨਹੀਂ ਸੁੱਝਦਾ।’’ ਉਨ੍ਹਾਂ ਕਿਹਾ ਕਿ ਜੇ ਗੁਲਜ਼ਾਰ ਸਿੰਘ ਦਾ ਪਰਿਵਾਰ ਇਨਸਾਫ਼ ਲਈ ਲੜਨਾ ਚਾਹੁੰਦਾ ਹੈ ਤਾਂ ਕਾਂਗਰਸ ਅਤੇ ਰਾਹੁਲ ਗਾਂਧੀ ਇਸ ਪਰਿਵਾਰ ਦੀ ਮਦਦ ਲਈ ਡਟ ਕੇ ਖੜ੍ਹਨਗੇ। ਉਨ੍ਹਾਂ ਨੇ ਪਰਿਵਾਰ ਦੀ ਆਰਥਿਕ ਸਹਾਇਤਾ ਵੀ ਕੀਤੀ। ਸ੍ਰੀ ਵੜਿੰਗ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੀ ਗੰਭੀਰ ਚਿੰਤਾ ਬਣ ਚੁੱਕੀ ਹੈ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਕਿਹਾ ਕਿ ਮੰਤਰੀ ਚੀਮਾ ’ਤੇ ਪਰਚਾ ਦਰਜ
ਜ਼ਰੂਰ ਹੋਵੇਗਾ।

