ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ’ਤੇ ਮੁਆਫੀ ਮੰਗੇ ਰਾਜਾ ਵੜਿੰਗ: ਸਪੀਕਰ ਸੰਧਵਾਂ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ਕਰਕੇ ਇੱਕ ਹੋਰ ਵਿਵਾਦ ਸਹੇੜ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਗਿਆਨੀ ਜ਼ੈਲ ਸਿੰਘ...
Advertisement
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ਕਰਕੇ ਇੱਕ ਹੋਰ ਵਿਵਾਦ ਸਹੇੜ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਗਿਆਨੀ ਜ਼ੈਲ ਸਿੰਘ ਦੇ ਰਿਸ਼ਤੇਦਾਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਟਿੱਪਣੀ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਤਰੁੰਤ ਮਾਫੀ ਮੰਗਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਬੂਟਾ ਸਿੰਘ ਵਾਲੇ ਮਾਮਲੇ ਵਿੱਚ ਮੁਆਫੀ ਮੰਗਦਿਆਂ ਗਿਆਨੀ ਜੈਲ ਸਿੰਘ ਨੂੰ ਪਾਠੀ ਅਤੇ ਰਾਗੀ ਕਹਿਕੇ ਪਾਠੀਆਂ ਅਤੇ ਗ੍ਰੰਥੀਆਂ ਦੀ ਸੇਵਾ ਨੂੰ ਤੁੱਥ ਸੇਵਾ ਬਣਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਇਸ ਤਰ੍ਹਾਂ ਦੀ ਹੋਛੀ ਬਿਆਨਬਾਜੀ ਕਰਨ ਤੋਂ ਗੁਰੇਜ਼ ਕਰਦਿਆਂ ਤਰੁੰਤ ਪਾਠੀ ਅਤੇ ਗ੍ਰੰਥੀ ਭਾਈਚਾਰੇ ਤੋਂ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖ ਜਗਤ ਵਿੱਚ ਪਾਠੀ ਸਿੰਘਾਂ ਦਾ ਬੜਾ ਵੱਡਾ ਰੁਤਬਾ ਹੈ ਅਤੇ ਇਨ੍ਹਾਂ ਨੂੰ ਗੁਰੂ ਦੇ ਵਜ਼ੀਰਾਂ ਦਾ ਰੁਤਬਾ ਹਾਸਲ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਵਜ਼ੀਰਾਂ ਦੇ ਰੁਤਬੇ ਅੱਗੇ ਦੁਨਿਆਈ ਵਜ਼ੀਰਾਂ ਦਾ ਰੁਤਬਾ ਤੁੱਥ ਦੇ ਬਰਾਬਰ ਹੈ।
Advertisement
Show comments