ਰਾਜਾ ਵੜਿੰਗ ਦੀ ਟਿੱਪਣੀ: ਪੰਜਾਬ ਰਾਜ ਐੱਸਸੀ ਕਮਿਸ਼ਨ ਵੱਲੋਂ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਲਬ
ਕਮਿਸ਼ਨ ਪੰਜਾਬ ਕਾਂਗਰਸ ਪ੍ਰਧਾਨ ਦੀ ਟਿੱਪਣੀ ਬਾਰੇ ਰਿਟਰਨਿੰਗ ਅਫ਼ਸਰ ਦੀ ਰਿਪੋਰਟ ਤੋਂ ਨਾਖੁਸ਼
Advertisement 
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਟਿੱਪਣੀ ਨੂੰ ਲੈ ਕੇ ਰਿਟਰਨਿੰਗ ਅਫਸਰ ਤਰਨ ਤਾਰਨ ਵੱਲੋਂ ਪੇਸ਼ ਕੀਤੀ ਰਿਪੋਰਟ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੂੰ 6 ਨਵੰਬਰ ਲਈ ਤਲਬ ਕੀਤਾ ਹੈ।
ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਾ ਵੜਿੰਗ ਦੀ ਟਿੱਪਣੀ ਬਾਰੇ ਚੋਣ ਕਮਿਸ਼ਨ ਤੋਂ ਰਿਪੋਰਟ ਮੰਗੀ ਗਈ ਸੀ ਅਤੇ ਰਾਜਾ ਵੜਿੰਗ ਨੂੰ 6 ਨਵੰਬਰ ਲਈ ਤਲਬ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਲੰਘੀ ਦੇਰ ਰਾਤ ਉਕਤ ਟਿੱਪਣੀ ਬਾਰੇ ਮੁਆਫ਼ੀ ਮੰਗ ਲਈ ਸੀ।
Advertisement
Advertisement 
Advertisement 
× 

