ਰਾਜਾ ਵੜਿੰਗ ਦੀ ਵਿਵਾਦਿਤ ਟਿੱਪਣੀ: ਐੱਸਐੱਸਪੀ ਕਪੂਰਥਲਾ ਨੇ ਪੰਜਾਬ ਐਸਸੀ ਕਮਿਸ਼ਨ ਨੂੰ ਸੌਂਪੀ ਰਿਪੋਰਟ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਕਮਿਸ਼ਨ ਨੂੰ ਪੁਲੀਸ ਨੇ ਦੱਸਿਆ...
Advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ। ਕਮਿਸ਼ਨ ਨੂੰ ਪੁਲੀਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਰਬਜੋਤ ਸਿੰਘ ਦੇ ਬਿਆਨ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਸ਼ਿਕਾਇਤਕਰਤਾ ਤੋਂ ਮੀਡੀਆ ਰਿਕਾਰਡ ਪ੍ਰਾਪਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੀ ਹੈ। ਕਮਿਸ਼ਨ ਨੇ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਫਿਰ ਪੁਲੀਸ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਰਾਜਾ ਵੜਿੰਗ ਮਾਮਲਾ: ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਪੁਲੀਸ ਲੈ ਰਹੀ ਕਾਨੂੰਨੀ ਸਲਾਹ
Advertisement
Advertisement
×

