DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Raja Warring ਵੱਲੋਂ ਵਿਦੇਸ਼ ਯਾਤਰਾ ਦੀ ਤਿਆਰੀ ਖਿੱਚਣ ਦੇ ਚਰਚੇ

ਪਿਛਲੇ ਸਮੇਂ ਦੌਰਾਨ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਕਰਕੇ ਕਾਫ਼ੀ ਤਣਾਅ ਵਿੱਚੋਂ ਲੰਘ ਰਹੇ ਸਨ ਵੜਿੰਗ

  • fb
  • twitter
  • whatsapp
  • whatsapp
featured-img featured-img
ਅਮਰਿੰਦਰ ਸਿੰਘ ਰਾਜਾ ਵੜਿੰਗ। ਫਾਈਲ ਫੋਟੋ
Advertisement
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਸੁਰਖ਼ਰੂ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਣ ਵਿਦੇਸ਼ ਯਾਤਰਾ ਦੀ ਤਿਆਰੀ ਖਿੱਚ ਲੈਣ ਦੇ ਚਰਚੇ ਹਨ। ਉਹ ਸਾਢੇ ਚਾਰ ਸਾਲ ਦੇ ਕਾਰਜਕਾਲ ਮਗਰੋਂ ਹੁਣ ਕੁਝ ਸਮਾਂ ਰੈਸਟ ਲੈਣ ਦੇ ਮੂਡ ਵਿੱਚ ਹਨ ਅਤੇ ਉਨ੍ਹਾਂ ਵੱਲੋਂ ਇੰਗਲੈਂਡ ਜਾਂ ਅਮਰੀਕਾ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਪਿਛਲੇ ਸਮੇਂ ਦੌਰਾਨ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦੌਰਾਨ ਰਾਜਾ ਵੜਿੰਗ ਕਾਫ਼ੀ ਤਣਾਅ ਵਿੱਚੋਂ ਦੀ ਲੰਘ ਰਹੇ ਸਨ। ਉਹ ਰੈਸਟ ਲੈਣ ਬਾਰੇ ਇਸ਼ਾਰਾ ਵੀ ਕਰ ਚੁੱਕੇ ਹਨ।

ਚੇਤੇ ਰਹੇ ਕਿ ਸੰਸਦ ਮੈਂਬਰ ਤੇ ਕਾਂਗਰਸੀ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ’ਚ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਰਸਮੀ ਤੌਰ ’ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਖ਼ੁਦ ਹੀ ਲੰਘੇ ਕੱਲ੍ਹ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ’ ਐਲਾਨ ਦਿੱਤਾ ਸੀ ਪ੍ਰੰਤੂ ਅੱਜ ਰਸਮੀ ਪ੍ਰਕਿਰਿਆ ਤਹਿਤ ਰਾਜਾ ਵੜਿੰਗ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਹੈ। ਵੜਿੰਗ ਨੇ ਸਪਸ਼ਟ ਕਿਹਾ ਕਿ ਉਸ ਤੋਂ ਅਸਤੀਫ਼ਾ ਲਿਆ ਨਹੀਂ ਬਲਕਿ ਉਨ੍ਹਾਂ ਨੇ ਖ਼ੁਦ ਅਸਤੀਫ਼ਾ ਦਿੱਤਾ ਹੈ।

Advertisement

ਦੂਜੇ ਪਾਸੇ ਕਾਂਗਰਸ ਹਾਈਕਮਾਂਡ ਤਰਫ਼ੋਂ ਹੁਣ ਨਵੇਂ ਪ੍ਰਧਾਨ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਕਿਹਾ ਕਿ ‘ਮੈਂ ਰਾਹੁਲ ਗਾਂਧੀ ਨੂੰ ਮਿਲ ਕੇ ਰਸਮੀ ਤੌਰ ’ਤੇ ਉਨ੍ਹਾਂ ਨੂੰ ਕਾਂਗਰਸ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫ਼ਾ ਸੌਂਪਿਆ ਹੈ ਜਿਨ੍ਹਾਂ ਦੀ ਬਦੌਲਤ ਉਹ ਸਾਢੇ ਚਾਰ ਸਾਲ ਪਹਿਲਾਂ ਪ੍ਰਧਾਨ ਬਣੇ ਸਨ।’

Advertisement

Advertisement
×