DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Raja Warring ਦੇ ਅਸਤੀਫ਼ੇ ਨਾਲ ਕਾਂਗਰਸ ਵਿਚਲੀ ਖਿੱਚੋਤਾਣ ਖਤਮ ਹੋਣ ਦੀ ਬਜਾਏ ਹੋਰ ਵਧੇਗੀ: ਕੇਵਲ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ; ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਪਿੱਛੇ ਭੱਜ ਰਹੇ ਨੇ ਕਾਂਗਰਸ ਦੇ ਲੀਡਰ

  • fb
  • twitter
  • whatsapp
  • whatsapp
featured-img featured-img
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪੁਰਾਣੀ ਤਸਵੀਰ
Advertisement

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਅਸਤੀਫ਼ੇ ਨਾਲ ਕਾਂਗਰਸ ਵਿਚਲੀ ਖਿੱਚੋਤਾਣ ਖ਼ਤਮ ਨਹੀਂ ਹੋਵੇਗੀ ਬਲਕਿ ਹੁਣ ਖਿੱਚੋਤਾਣ ਹੋਰ ਵਧੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਵਿੱਚ ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਜਦੋਂ ਇੱਕ ਵਾਰ ਉਹ ਕਿਸੇ ਇੱਕ ਵਿਅਕਤੀ ਦਾ ਅਸਤੀਫ਼ਾ ਲੈ ਲੈਂਦੇ ਹਨ, ਤਾਂ ਉਹ ਦੂਜੇ ਦੇ ਪਿੱਛੇ ਪੈ ਜਾਂਦੇ ਹਨ।

Advertisement

ਢਿੱਲੋਂ ਨੇ ਕਿਹਾ ਕਿ ਕਾਂਗਰਸ ਦੇ ਲੀਡਰਾਂ ਵਿੱਚ ਕੁਰਸੀ ਨੂੰ ਲੈ ਕੇ ਆਪਸੀ ਖਿੱਚੋਤਾਣ ਚੱਲ ਰਹੀ ਹੈ। ਉਹ ਸਾਰੇ ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਦੇ ਪਿੱਛੇ ਭੱਜ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਕੋਈ ਪਰਵਾਹ ਨਹੀਂ ਹੈ।

Advertisement

ਇਸ ਦੇ ਨਾਲ ਹੀ ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ ਅਤੇ ਪੰਜਾਬ ਵਿੱਚ ਦਲਿਤਾਂ ’ਤੇ ਅਪਰਾਧ ਵਧ ਰਹੇ ਹਨ।

Advertisement
×