ਰਾਜਿੰਦਰ ਗੁਪਤਾ ਵੱਲੋਂ ਰਾਜਨਾਥ ਨਾਲ ਮੁਲਾਕਾਤ
ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਅੱਜ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਉਨ੍ਹਾਂ ਰੱਖਿਆ ਮੰਤਰੀ ਨੂੰ ਕਿਹਾ ਕਿ ਪੰਜਾਬ ਦੀ ਭੁੂਗੋਲਕ ਸਥਿਤੀ ਵੱਖਰੀ ਹੋਣ ਕਾਰਨ...
ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਅੱਜ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਉਨ੍ਹਾਂ ਰੱਖਿਆ ਮੰਤਰੀ ਨੂੰ ਕਿਹਾ ਕਿ ਪੰਜਾਬ ਦੀ ਭੁੂਗੋਲਕ ਸਥਿਤੀ ਵੱਖਰੀ ਹੋਣ ਕਾਰਨ ਸਰਹੱਦਾਂ ਦੀ ਸੁਰੱਖਿਆ ਲਈ ਆਧੁਨਿਕ ਸੁਰੱਖਿਆ ਪ੍ਰਣਾਲੀ ਦੀ ਵਧੇਰੇ ਲੋੜ ਹੈ। ਉਨ੍ਹਾਂ ਸੁਰੱਖਿਆ ਬਲਾਂ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਤੇ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲੀਸ ਵਿਚਕਾਰ ਆਪਸੀ ਤਾਲਮੇਲ ਵਧਾਉਣ ’ਤੇ ਜ਼ੋਰ ਦਿੱਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੰਵੇਦਨਸ਼ੀਲ ਰਾਜਾਂ ਵਿੱਚ ਸਰਹੱਦਾਂ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਜਾਰੀ ਰੱਖੇਗੀ। ਪੰਜਾਬ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ, ਖ਼ੁਫੀਆ ਏਜੰਸੀਆਂ ਅਤੇ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਮੁਲਾਕਾਤ ਤੋਂ ਬਾਅਦ ਸ੍ਰੀ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣਾ ਸਿਰਫ਼ ਰਾਜ ਲਈ ਨਹੀਂ, ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਲਈ ਜ਼ਰੂਰੀ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੇ ਸਾਂਝੇ ਯਤਨ ਸਦਕਾ ਪੰਜਾਬ ਦਾ ਸੁਰੱਖਿਆ ਢਾਂਚਾ ਹੋਰ ਮਜ਼ਬੂਤ ਹੋਵੇਗਾ।

