ਰਾਜਿੰਦਰ ਗੁਪਤਾ ਵੱਲੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ
ਰਾਜ ਸਭਾ ਚੋਣਾਂ ਲਈ ‘ਆਪ’ ਦੇ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਮੌਜੂਦ ਸਨ। ਗੁਪਤਾ...
Advertisement
ਰਾਜ ਸਭਾ ਚੋਣਾਂ ਲਈ ‘ਆਪ’ ਦੇ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਮੌਜੂਦ ਸਨ। ਗੁਪਤਾ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਤਰ੍ਹਾਂ ਹੁਣ ਤੱਕ ਰਾਜ ਸਭਾ ਚੋਣਾਂ ਲਈ ਕੁੱਲ ਚਾਰ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਵਾ ਚੁੱਕੇ ਹਨ, ਜਿਨ੍ਹਾਂ ਵਿੱਚ ਤਿੰਨ ਆਜ਼ਾਦ ਉਮੀਦਵਾਰ ਸ਼ਾਮਲ ਹਨ। ਇਸ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਉਮੀਦਵਾਰ ਸਮਾਜ ਸੇਵੀ ਹਨ। ਉਨ੍ਹਾਂ ਉਮੀਦ ਕੀਤੀ ਕਿ ਸ੍ਰੀ ਗੁਪਤਾ ਰਾਜ ਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਚੁੱਕਣਗੇ ਤੇ ਕੇਂਦਰ ਤੋਂ ਸੂਬੇ ਲਈ ਜ਼ਰੂਰ ਕੁਝ ਲਾਹੇਵੰਦ ਲੈ ਕੇ ਆਉਣਗੇ। ਆਜ਼ਾਦ ਉਮੀਦਵਾਰਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਚੋਣ ਲੜਨਾ ਹਰ ਕਿਸੇ ਦਾ ਅਧਿਕਾਰ ਹੈ ਪਰ ਉਹ ਤਿੰਨੋਂ ਵਿਅਕਤੀ ਪੰਜਾਬ ਤੋਂ ਬਾਹਰ ਦੇ ਹਨ।
Advertisement
Advertisement