ਰਾਜਿੰਦਰ ਗੁਪਤਾ ਵੱਲੋਂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨੇ ਰਾਜਿੰਦਰ ਗੁਪਤਾ ਨੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਸ੍ਰੀ ਸਿਸੋਦੀਆ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਅੱਜ ਉਹ ‘ਆਪ’ ਦੇ ਰਾਜ ਸਭਾ ਉਮੀਦਵਾਰ...
Advertisement
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨੇ ਰਾਜਿੰਦਰ ਗੁਪਤਾ ਨੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਸ੍ਰੀ ਸਿਸੋਦੀਆ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਅੱਜ ਉਹ ‘ਆਪ’ ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੂੰ ਮਿਲੇ। ਗੁਪਤਾ ਦਾ ਜੀਵਨ ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਹੈ। ਉਨ੍ਹਾਂ ਦਾ ਨਿਮਰ ਸੁਭਾਅ, ਪੇਸ਼ੇਵਰ ਅਨੁਭਵ ਅਤੇ ਸਮਾਜ ਪ੍ਰਤੀ ਸਮਰਪਣ ਮਿਲ ਕੇ ਸੰਸਦ ਵਿੱਚ ਪੰਜਾਬ ਅਤੇ ਆਮ ਆਦਮੀ ਲਈ ਮਜ਼ਬੂਤ ਆਵਾਜ਼ ਬਣਾਏਗਾ।’ ਉਨ੍ਹਾਂ ਕਿਹਾ ਕਿ ਇਹ ‘ਆਪ’ ਰਾਜਨੀਤੀ ਦੀ ਅਸਲ ਤਾਕਤ ਹੈ। ਸੰਸਦ ਤੋਂ ਲੈ ਕੇ ਸੜਕਾਂ ਤੱਕ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣਾ। ਸ੍ਰੀ ਸਿਸੋਦੀਆ ਨੇ ਨਾਲ ਹੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਧਰ, ਸੋਸ਼ਲ ਮੀਡੀਆ ’ਤੇ ਸ੍ਰੀ ਗੁਪਤਾ ਨੂੰ ਉਮੀਦਵਾਰ ਐਲਾਨੇ ਜਾਣ ਨੂੰ ਲੈ ਕੇ ਲੋਕਾਂ ਨੇ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ।
Advertisement
Advertisement