ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਿੰਦਰ ਗੁਪਤਾ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ

ਪੰਜਾਬ ਤੋਂ ਨਵੇਂ ਚੁਣੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ’ਚ ਰਾਜ ਸਭਾ ਮੈਂਬਰ ਵਜੋਂ ਪੰਜਾਬੀ ’ਚ ਸਹੁੰ ਚੁੱਕੀ। ਸੰਸਦ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ’ਚ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ...
ਸੰਸਦ ਭਵਨ ’ਚ ਰਾਜਿੰਦਰ ਗੁਪਤਾ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਦੇ ਹੋਏ।
Advertisement

ਪੰਜਾਬ ਤੋਂ ਨਵੇਂ ਚੁਣੇ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ’ਚ ਰਾਜ ਸਭਾ ਮੈਂਬਰ ਵਜੋਂ ਪੰਜਾਬੀ ’ਚ ਸਹੁੰ ਚੁੱਕੀ। ਸੰਸਦ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ’ਚ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣਿਆ ਗਿਆ ਸੀ। ਸ੍ਰੀ ਗੁਪਤਾ ਨੂੰ ਭਾਰਤ ਦੇ ਪ੍ਰਮੁੱਖ ਉਦਯੋਗਪਤੀਆਂ ਵਿੱਚ ਗਿਣਿਆ ਜਾਂਦਾ ਹੈ, ਜਿਨ੍ਹਾਂ ਨੇ ਟਰਾਈਡੈਂਟ ਗਰੁੱਪ ਨੂੰ ਕੱਪੜਾ, ਕਾਗਜ਼, ਊਰਜਾ ਅਤੇ ਰਸਾਇਣ ਦੇ ਖੇਤਰ ਵਿੱਚ ਵਿਸ਼ਵ-ਪੱਧਰੀ ਸਮੂਹ ਬਣਾਇਆ ਹੈ। ਉੱਦਮੀ ਹੋਣ ਤੋਂ ਇਲਾਵਾ ਉਹ ਸਿਹਤ, ਸਿੱਖਿਆ ਹੁਨਰ ਵਿਕਾਸ ਅਤੇ ਰੁਜ਼ਗਾਰ ਨਾਲ ਜੁੜੇ ਕਈ ਕੰਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹਨ, ਖਾਸ ਕਰਕੇ ਪੇਂਡੂ ਨੌਜਵਾਨਾਂ ਅਤੇ ਔਰਤਾਂ ਨੂੰ ਵਧੇਰੇ ਤਰਜੀਹ ਦਿੰਦੇ ਹਨ। ਇਸ ਸਹੁੰ ਚੁੱਕ ਸਮਾਗਮ ਦੇ ਨਾਲ ਹੀ ਰਾਜਿੰਦਰ ਗੁਪਤਾ ਦੀ ਸੰਸਦੀ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ।

Advertisement
Advertisement
Show comments