ਰਾਜਨਾਥ ਵੱਲੋਂ ਡੇਰਾ ਰਾਧਾ ਸਵਾਮੀ ਦੇ ਮੁਖੀ ਨਾਲ ਬੰਦ ਕਮਰਾ ਮੀਟਿੰਗ : The Tribune India

ਰਾਜਨਾਥ ਵੱਲੋਂ ਡੇਰਾ ਰਾਧਾ ਸਵਾਮੀ ਦੇ ਮੁਖੀ ਨਾਲ ਬੰਦ ਕਮਰਾ ਮੀਟਿੰਗ

ਰਾਜਨਾਥ ਵੱਲੋਂ ਡੇਰਾ ਰਾਧਾ ਸਵਾਮੀ ਦੇ ਮੁਖੀ ਨਾਲ ਬੰਦ ਕਮਰਾ ਮੀਟਿੰਗ

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸਵਾਗਤ ਕਰਦੇ ਹੋਏ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 25 ਮਾਰਚ 

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ  ਬਿਆਸ ਵਿਖੇ ਡੇਰਾ ਰਾਧਾ ਸਵਾਮੀ ਦਾ ਦੌਰਾ ਕਰਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ  ਲਗਭਗ ਡੇਢ ਘੰਟਾ ਡੇਰੇ ’ਚ ਰਹੇ।   ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ। ਉਹ ਸਤਿਸੰਗ ਸਥਾਨ ਤੇ ਵੀ ਗਏ ਅਤੇ ਲੰਗਰ ਘਰ ਵੀ ਦੇਖਿਆ।  ਇਸ ਮੌਕੇ ਡੇਰਾ ਮੁਖੀ ਬਾਬਾ ਢਿੱਲੋਂ ਵੱਲੋਂ  ਰਾਜਨਾਥ ਸਿੰਘ ਨੂੰ  ਡੇਰੇ ਦੇ ਵੱਖ ਵੱਖ ਸਥਾਨਾਂ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਾਇਆ ਗਿਆ।  ਇਸ ਤੋਂ ਪਹਿਲਾਂ ਡੇਰਾ ਮੁਖੀ ਨੇ ਰੱਖਿਆ ਮੰਤਰੀ ਦਾ ਡੇਰਾ ਬਿਆਸ ਪੁੱਜਣ ਤੇ ਨਿੱਘਾ ਸਵਾਗਤ ਕੀਤਾ।  ਰਾਜਨਾਥ ਸਿੰਘ ਨੇ ਡੇਰੇ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਰੱਖਿਆ ਮੰਤਰੀ ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ, ਜਿਥੇ ਭਾਜਪਾ ਆਗੂ ਜੀਵਨ ਗੁਪਤਾ, ਰਾਜ ਸਭਾ ਦੇ ਸਾਬਕਾ ਮੈਂਬਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਹੋਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ ਦੇ ਇਸ ਦੌਰੇ ਨੂੰ ਸਿਆਸਤ ਅਤੇ 2024 ਵਿੱਚ ਹੋਣ ਵਾਲੀਆਂ ਸੰਸਦੀ ਚੋਣਾਂ ਨਾਲ  ਜੋੜ ਕੇ ਦੇਖਿਆ ਜਾ ਰਿਹਾ ਹੈ।   ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਆਪਣੇ ਆਪ ਨੂੰ ਵਧੇਰੇ ਮਜ਼ਬੂਤ ਕਰਨ ਦੇ ਯਤਨ ਕਰ ਰਹੀ ਹੈ ਅਤੇ ਭਵਿੱਖ ਵਿਚ ਉਹ ਇਕੱਲਿਆਂ ਹੀ ਚੋਣਾਂ ਲੜਨ ਦੇ ਰੌਂਅ ’ਚ ਹੈ। ਉਸ ਵੱਲੋਂ ਪਿੰਡਾਂ ਵਿੱਚ ਵੀ  ਆਧਾਰ ਬਣਾਇਆ ਜਾ ਰਿਹਾ ਹੈ।  ਡੇਰਾ ਬਿਆਸ ਦਾ ਪਿੰਡਾਂ ਅਤੇ ਸ਼ਹਿਰਾਂ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਚੰਗਾ ਪ੍ਰਭਾਵ ਹੈ।   ਦੱਸਣਯੋਗ ਹੈ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਵੀ  ਡੇਰਾ ਬਿਆਸ ਵੱਲੋਂ ਕੀਤੇ ਜਾਂਦੇ ਲੋਕ ਕਲਿਆਣ  ਦੇ ਕਾਰਜਾਂ ਅਤੇ ਉਸ ਦੀ ਕਾਰਜ ਪ੍ਰਣਾਲੀ ਤੋਂ ਪ੍ਰਭਾਵਿਤ ਹੋਏ ਸਨ। 

ਭਾਜਪਾ ਆਗੂ ਨੇ ਰਾਜਨਾਥ ਅੱਗੇ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਲਾਂ ਰੱਖੀਆਂ

ਅਜਨਾਲਾ (ਸੁਖਦੇਵ ਅਜਨਾਲਾ): ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਭਾਜਪਾ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ’ਚ ਤਾਰਾਂ ਤੋਂ ਪਾਰ ਕਿਸਾਨਾਂ ਨੂੰ ਖੇਤੀ ਕਰਨ ਲਈ ਵੱਧ ਸਮਾਂ ਦਿੱਤੇ ਜਾਣ, ਜੰਗਲੀ ਜਾਨਵਰਾਂ ਤੋਂ ਫਸਲਾਂ ਦੇ ਬਚਾਅ ਲਈ ਪ੍ਰਬੰਧ ਕਰਨ, ਸਮੇਂ-ਸਮੇਂ ’ਤੇ ਮੁਆਵਜ਼ਾ ਦੇਣ ਅਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਆ ਰਹੇ ਨਸ਼ੇ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਕੀਤੀ ਗਈ। ਮੀਟਿੰਗ ਮਗਰੋਂ ਔਲਖ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All