
ਨਵੀਂ ਦਿੱਲੀ, 25 ਜਨਵਰੀ
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਖ਼ਤਮ ਕਰਨ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਕਿ ਉਹ ਰਾਜੋਆਣਾ ਦੀ ਮੌਤ ਦੀ ਸਜ਼ਾ ਬਦਲਣ ਬਾਰੇ ਫੈਸਲਾ ਲੈਣ ਲਈ ਆਖਰੀ ਮੌਕਾ ਦੇ ਰਹੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ