Rajpura: 25 ਸਾਲਾ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼
ਰਾਜਪੁਰਾ ਬੱਸ ਸਟੈਂਡ ਚੌਂਕੀ ਦੀ ਪੁਲੀਸ ਨੂੰ ਫੋਕਲ ਪੁਆਇੰਟ ਵਿਖੇ ਸਾਈਂ ਬਾਬਾ ਦੀ ਦਰਗਾਹ ਨੇੜੇ ਸਥਿਤ ਗੁਦਾਮਾਂ ਵਿੱਚੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਰਾਜਪੁਰਾ ਦੇ...
ਰਾਜਪੁਰਾ ਬੱਸ ਸਟੈਂਡ ਚੌਂਕੀ ਦੀ ਪੁਲੀਸ ਨੂੰ ਫੋਕਲ ਪੁਆਇੰਟ ਵਿਖੇ ਸਾਈਂ ਬਾਬਾ ਦੀ ਦਰਗਾਹ ਨੇੜੇ ਸਥਿਤ ਗੁਦਾਮਾਂ ਵਿੱਚੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਬੱਸ ਸਟੈਂਡ ਚੌਂਕੀ ਦੇ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਸਿਟੀ ਪੁਲੀਸ ਨੂੰ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਮੌਕੇ 'ਤੇ ਪਹੁੰਚੀ, ਜਿੱਥੇ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਮਿਲੀ। ਮ੍ਰਿਤਕ ਦੀ ਉਮਰ ਕਰੀਬ 25 ਸਾਲ, ਕੱਦ ਪੰਜ ਤੋਂ ਸਾਢੇ ਪੰਜ ਫੁੱਟ, ਰੰਗ ਗੋਰਾ ਅਤੇ ਸਿਰ ਦੇ ਵਾਲ ਕੱਟੇ ਹੋਏ ਹਨ। ਉਸ ਨੇ ਲਾਲ ਰੰਗ ਦੀ ਬਿਨਾਂ ਬਾਹਵਾਂ ਵਾਲੀ (ਸਲੀਵਲੈੱਸ) ਟੀ-ਸ਼ਰਟ ਅਤੇ ਗੂੜ੍ਹੇ ਨੀਲੇ ਰੰਗ ਦੀ ਪੈਂਟ ਪਹਿਨੀ ਹੋਈ ਸੀ।
ਪੁਲੀਸ ਵੱਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਲਬੀਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਸਿਟੀ ਪੁਲੀਸ ਰਾਜਪੁਰਾ ਨਾਲ ਸੰਪਰਕ ਕਰੇ, ਤਾਂ ਜੋ ਮ੍ਰਿਤਕ ਦੀ ਪਛਾਣ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
