DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rajpura Firing: ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗ

ਐਕਟਿਵਾ ’ਤੇ ਆਏ ਦੋ ਨਕਾਬਪੋਸ਼ਾਂ ਵੱਲੋਂ 8 ਰਾਊਂਡ ਫਾਇਰ; ਮਾਲਕ ਰਮੇਸ਼ ਪਹੂਜਾ ਦੀ ਗੈਰ-ਮੌਜੂਦਗੀ ’ਚ ਚਲਾਈਆਂ ਗੋਲੀਆਂ, ਪੁਲੀਸ ਵੱਲੋਂ ਜਾਂਚ ਸ਼ੁਰੂ

  • fb
  • twitter
  • whatsapp
  • whatsapp
featured-img featured-img
ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗ
Advertisement

ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ 'ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮਲਾਵਰ ਦਫ਼ਤਰ ’ਤੇ ਲਗਭਗ 8 ਰਾਊਂਡ ਫਾਇਰ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ। ਗ਼ਨੀਮਤ ਰਹੀ ਕਿ ਇਸ ਭਿਆਨਕ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਦਫ਼ਤਰ ਵਿੱਚ ਮੌਜੂਦ ਸਟਾਫ਼ ਸੁਰੱਖਿਅਤ ਹੈ।

ਪ੍ਰਤੱਖ ਦਰਸ਼ੀਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨ ਐਕਟਿਵਾ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਨੌਜਵਾਨ ਐਕਟਿਵਾ ਸਟਾਰਟ ਕਰਕੇ ਦਫ਼ਤਰ ਦੇ ਬਾਹਰ ਹੀ ਖੜ੍ਹਾ ਰਿਹਾ, ਜਦੋਂਕਿ ਦੂਜਾ ਨਕਾਬਪੋਸ਼ ਨੌਜਵਾਨ ਦਫ਼ਤਰ ਦੇ ਅੰਦਰ ਦਾਖ਼ਲ ਹੋ ਗਿਆ। ਉਸ ਨੇ ਉੱਥੇ ਮੌਜੂਦ ਮੁਲਾਜ਼ਮ ਲੜਕੀ ਤੋਂ ਦਫ਼ਤਰ ਦੇ ਮਾਲਕ ਰਮੇਸ਼ ਪਹੂਜਾ ਬਾਰੇ ਪੁੱਛਗਿੱਛ ਕੀਤੀ। ਜਦੋਂ ਲੜਕੀ ਨੇ ਦੱਸਿਆ ਕਿ ਮਾਲਕ ਇਸ ਵੇਲੇ ਦਫ਼ਤਰ ਵਿੱਚ ਮੌਜੂਦ ਨਹੀਂ ਹਨ, ਤਾਂ ਹਮਲਾਵਰ ਨੇ ਰਿਵਾਲਵਰ ਕੱਢ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ।

Advertisement

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਐੱਸ.ਐੱਚ.ਓ. ਗੁਰਸੇਵਕ ਸਿੰਘ ਅਤੇ ਸੀ.ਆਈ.ਏ. ਪਟਿਆਲਾ ਦੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਪੁਲੀਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਪੁਲੀਸ ਪ੍ਰਸ਼ਾਸਨ ਨੇ ਇਲਾਕੇ ਨੂੰ ਘੇਰ ਕੇ ਘਟਨਾ ਸਥਾਨ ਤੋਂ ਲੋੜੀਂਦੇ ਸਬੂਤ ਇਕੱਠੇ ਕਰ ਲਏ ਹਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਫਾਇਰਿੰਗ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ।

Advertisement

Advertisement
×