ਰਾਜਵੀਰ ਜਵੰਦਾ ਦੀਆਂ ਅਸਥੀਆਂ ਜਲ ਪ੍ਰਵਾਹ
ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਸਤਲੁਜ ਦਰਿਆ ’ਤੇ ਬਣੇ ਅਸਤਘਾਟ ਤੋਂ ਜਲ ਪ੍ਰਵਾਹ ਕੀਤੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗ੍ਰੰਥੀ ਸਿੰਘ ਨੇ...
Advertisement
ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਸਤਲੁਜ ਦਰਿਆ ’ਤੇ ਬਣੇ ਅਸਤਘਾਟ ਤੋਂ ਜਲ ਪ੍ਰਵਾਹ ਕੀਤੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗ੍ਰੰਥੀ ਸਿੰਘ ਨੇ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਰਾਜਵੀਰ ਕੁਝ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ ਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਗੁਰਦੁਆਰਾ ਪਤਾਲਪੁਰੀ ਵਿੱਚ ਮਰਹੂਮ ਰਾਜਵੀਰ ਜਵੰਦਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਵਾਈ। ਇਸ ਮੌਕੇ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ, ਚਾਚਾ ਅਜਾਇਬ ਸਿੰਘ, ਸਰਪੰਚ ਹਰਪ੍ਰੀਤ ਸਿੰਘ ਸਣੇ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਹਾਜ਼ਰ ਸਨ।
Advertisement
Advertisement
×