ਜਵੰਦਾ ਦੀ ਸਿਹਤ ’ਚ ਸੁਧਾਰ ਨਹੀਂ; 4 ਦਿਨ ਬਾਅਦ ਵੀ ਹਾਲਤ ਨਾਜ਼ੁਕ
ਜਵੰਧਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ: ਡਾਕਟਰ
ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ ਬਦਲਾਅ ਨਜ਼ਰ ਨਹੀਂ ਆਇਆ।
ਹਸਪਤਾਲ ਅਧਿਕਾਰੀਆਂ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਜਵੰਦਾ ਦੀ ਨਿਊਰੋਲੋਜੀਕਲ ਸਥਿਤੀ ਗੰਭੀਰ ਰੂਪ ਵਿੱਚ ਕਮਜ਼ੋਰ ਹੈ, ਦਿਮਾਗੀ ਗਤੀਵਿਧੀ ਬਹੁਤ ਘੱਟ ਦਿਖਾਈ ਦੇ ਰਹੀ ਹੈ ਅਤੇ ਸਖ਼ਤ ਡਾਕਟਰੀ ਦੇਖਭਾਲ ਦੇ ਬਾਵਜੂਦ ਕੋਈ ਖ਼ਾਸ ਸੁਧਾਰ ਨਹੀਂ ਹੋ ਰਿਹਾ।
ਐਮਆਰਆਈ MRI) ਤੋਂ ਹਾਈਪੋਕਸਿਕ ਦਾ ਪਤਾ ਲੱਗਿਆ, ਜੋ ਡਾਕਟਰਾਂ ਦਾ ਮੰਨਣਾ ਹੈ ਕਿ ਇਹ ਸ਼ੁਰੂਆਤੀ ਇਲਾਜ ਕੇਂਦਰ ਵਿੱਚ ਦਿੱਤੇ ਗਏ ਸੀਪੀਆਰ (CPR) ਦਾ ਨਤੀਜਾ ਹੈ।
ਰੀੜ੍ਹ ਦੀ ਹੱਡੀ ਦੇ ਐਮਆਰਆਈ ਸਕੈਨਾਂ ਵਿੱਚ ਸਰਵਾਈਕਲ ਅਤੇ ਡੋਰਸਲ ਦੋਵਾਂ ਖੇਤਰਾਂ ਵਿੱਚ ਸੱਟਾਂ ਦਿਖਾਈਆਂ ਗਈਆਂ ਹਨ, ਜਿਸ ਕਾਰਨ ਚਾਰਾਂ ਅੰਗਾਂ ਵਿੱਚ ਕਾਫ਼ੀ ਕਮਜ਼ੋਰੀ ਆਈ ਹੈ। ਉਸ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਹੈ ਅਤੇ ਇਲਾਜ ਜਾਰੀ ਹੈ।
ਜ਼ਿਕਰਯੋਗ ਹੈ ਕਿ ਜਵੰਦਾ (35) ਸ਼ਨੀਵਾਰ ਨੂੰ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਮੋਟਰਸਾਈਕਲ ’ਤੇ ਸ਼ਿਮਲਾ ਜਾ ਰਹੇ ਇੱਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ। ਉਸਨੂੰ ਸ਼ਨੀਵਾਰ ਨੂੰ ਬਹੁਤ ਹੀ ਗੰਭੀਰ ਹਾਲਤ ਵਿੱਚ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਅਤੇ ਉਸ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ।