ਰਾਜ ਸਭਾ ਉਪ ਚੋਣ: ਟਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ ਹੋ ਸਕਦੇ ਨੇ ‘ਆਪ’ ਦੇ ਉਮੀਦਵਾਰ
ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ 24 ਅਕਤੂਬਰ ਨੂੰ ਹੋਣ ਵਾਲੀ ਰਾਜ ਸਭਾ ਦੀ ਉਪ-ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਗੁਪਤਾ ਅਗਲੇ ਹਫ਼ਤੇ ਰਾਜ ਸਭਾ ਦੀ ਇਕੋ ਇੱਕ ਖਾਲੀ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ...
ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ 24 ਅਕਤੂਬਰ ਨੂੰ ਹੋਣ ਵਾਲੀ ਰਾਜ ਸਭਾ ਦੀ ਉਪ-ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਗੁਪਤਾ ਅਗਲੇ ਹਫ਼ਤੇ ਰਾਜ ਸਭਾ ਦੀ ਇਕੋ ਇੱਕ ਖਾਲੀ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਚੋਣ ਦੀ ਤਿਆਰੀ ਤਹਿਤ ਗੁਪਤਾ ਨੇ ਬੀਤੇ ਦਿਨ ਹੀ ਰਾਜ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਅਤੇ ਨਾਲ ਹੀ ਸ੍ਰੀ ਕਾਲੀ ਦੇਵੀ ਸਲਾਹਕਾਰ ਕਮੇਟੀ ਦੇ ਚੇਅਰਪਰਸਨ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੂੰ 2022 ਵਿੱਚ ਯੋਜਨਾ ਬੋਰਡ ਦਾ ਉਪ ਚੇਅਰਮੈਨ ਅਤੇ ਇਸ ਸਾਲ ਅਗਸਤ ਵਿੱਚ ਪਟਿਆਲਾ ਦੇ ਮੰਦਰ ਦੀ ਸਲਾਹਕਾਰ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਉਹ ਪਿਛਲੀਆਂ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਵੀ ਯੋਜਨਾ ਬੋਰਡ ਦੇ ਉਪ ਚੇਅਰਮੈਨ ਰਹੇ ਸਨ। ਸੂਬੇ ਦੀ ਸੱਤਾਧਾਰੀ ਪਾਰਟੀ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਪਤਾ ਨੇ ‘ਸਕਾਰਾਤਮਕ ਨੋਟ’ ਲਿਖ ਕੇ ਅਸਤੀਫਾ ਦਿੱਤਾ ਹੈ ਅਤੇ ਉਹ ਰਾਜ ਸਭਾ ਉਪ ਚੋਣ ਲਈ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।" ਸੂਬੇ ਦੀ ਸੱਤਾਧਾਰੀ ਪਾਰਟੀ ਜਿਸ ਦੇ 117 ਮੈਂਬਰੀ ਵਿਧਾਨ ਸਭਾ ਵਿੱਚ 93 ਮੈਂਬਰ ਹਨ, ਉਪ-ਚੋਣ ਲਈ ਕਿਸੇ ਪ੍ਰਮੁੱਖ ਪੰਜਾਬੀ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਭਾਲ ਵਿੱਚ ਸੀ।