ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੂਨ
ਪੰਜਾਬ ਤੋਂ ਰਾਜ ਸਭਾ ਦੀਆਂ ਦੋ ਸੀਟਾਂ ਲਈ ਨਾਮਜ਼ਦਗੀ ਕਾਗਜ਼ ਭਰਨ ਵਾਲੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਗਈ। ਇਸ ਦੌਰਾਨ ਦੋਵਾਂ ਦੇ ਕਾਗਜ਼ ਦਰੁਸਤ ਪਾਏ ਗਏ ਹਨ। ਇਹ ਪੜਤਾਲ ਮੁੱਖ ਚੋਣ ਅਫ਼ਸਰ-ਕਮ-ਆਬਜ਼ਰਬਰ ਡਾ. ਐੱਸ ਕਰੁਣਾ ਰਾਜੂ ਦੀ ਮੌਜੂਦਗੀ ਵਿਚ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਨੇ ਕੀਤੀ। ਦੋਵਾਂ ਦਾ ਬਿਨਾਂ ਮੁਕਾਬਲਾ ਚੁਣਿਆ ਜਾਣਾ ਤੈਅ ਹੈ। ਇਹ ਦੋਵੇਂ ਸੀਟਾਂ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਤੇ ਕਾਂਗਰਸ ਦੀ ਅੰਬਿਕਾ ਸੋਨੀ ਦੇ ਕਾਰਜਕਾਲ ਦੀ ਮਿਆਦ ਮੁੱਕਣ ’ਤੇ ਖਾਲੀ ਹੋਣਗੀਆਂ।