ਰਾਜ ਸਭਾ ਚੋਣ: ‘ਆਪ’ ਨੇ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਦੇ ਨਾਮ ’ਤੇ ਲਾਈ ਮੋਹਰ

ਰਾਜ ਸਭਾ ਚੋਣ: ‘ਆਪ’ ਨੇ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਦੇ ਨਾਮ ’ਤੇ ਲਾਈ ਮੋਹਰ

ਬਲਬੀਰ ਸਿੰਘ ਸੀਚੇਵਾਲ , ਵਿਕਰਮਜੀਤ ਸਿੰਘ ਸਾਹਨੀ

ਆਤਿਸ਼ ਗੁਪਤਾ

ਚੰਡੀਗੜ੍ਹ, 28 ਮਈ

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ ਕਿ ‘ਆਪ’ ਨੇ ਰਾਜ ਸਭਾ ਦੀਆਂ ਦੋ ਸੀਟਾਂ ਲਈ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਸੱਭਿਆਚਾਰ ਤੇ ਸਿੱਖਿਆ ਖੇਤਰ ਵਿੱਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਨਾਮਜ਼ਦ ਕੀਤਾ ਹੈ। ‘ਆਪ’ ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ 31 ਮਈ ਦਿਨ ਸੋਮਵਾਰ ਨੂੰ ਦਾਖਲ ਕਰੇਗੀ। ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 31 ਮਈ ਆਖਰੀ ਤਰੀਕ ਰੱਖੀ ਗਈ ਹੈ, ਜਦੋਂ ਕਿ ਵੋਟਿੰਗ 10 ਜੂਨ ਨੂੰ ਹੋਵੇਗੀ। ਇਹ ਦੋਵੇਂ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ’ਤੇ ਖਾਲ੍ਹੀ ਹੋਈਆਂ ਸਨ।

ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਨਮ ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਹੋਇਆ। ਉਹ ਪਿਛਲੇ ਲੰਬੇ ਸਮੇਂ ਤੋਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਕੰਮ ਕਰਦੇ ਆ ਰਹੇ ਹਨ। ਸੰਤ ਸੀਚੇਵਾਲ ਨੇ ਦਰਿਆਵਾਂ ਵਿਚਲੇ ਪਾਣੀ ਦੇ ਪ੍ਰਦੂਸ਼ਣ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਾਲ 2007 ਵਿੱਚ ਸੁਲਤਾਨਪੁਰ ਲੋਧੀ ’ਚ 160 ਕਿਲੋਮੀਟਰ ਲੰਬੀ ਕਾਲੀ ਵੇਈਂ ਨਦੀ ਦੀ ਸਫ਼ਾਈ ਕਰਵਾਈ ਸੀ। ਵਾਤਾਵਰਨ ਸੰਭਾਲ ਲਈ ਸ਼ੁਰੂ ਕੀਤੇ ਪ੍ਰਾਜੈਕਟਾਂ ਕਰਕੇ ਸੰਤ ਸੀਚੇਵਾਲ ਨੂੰ ‘ਈਕੋ ਬਾਬਾ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਸਾਲ 2017 ਵਿੱਚ ਉਨ੍ਹਾਂ ਨੂੰ ਪਦਮਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ।

ਪੰਜਾਬੀ ਸੱਭਿਆਚਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਮੌਰੀਸ਼ਸ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਗਿਆ। ਉਹ ਵਿਸ਼ਵ ਪੰਜਾਬੀ ਸੰਗਠਨ ਦੇ ਕੌਮਾਂਤਰੀ ਪ੍ਰਧਾਨ ਰਹਿੰਦਿਆਂ 22 ਤੋਂ ਵੱਧ ਦੇਸ਼ਾਂ ਵਿੱਚ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਰਿਸ਼ਤਿਆਂ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਅਫਗਾਨਿਸਤਾਨ ਦੇ 500 ਤੋਂ ਵੱਧ ਹਿੰਦੂਆਂ ਅਤੇ ਸਿੱਖਾਂ ਨੂੰ ਮੁੜ ਵਸਾਉਣ ਤੋਂ ਇਲਾਵਾ ਕਰੋਨਾ ਮਹਾਮਾਰੀ ਦੌਰਾਨ ਕਈ ਸਮਾਜ ਸੇਵੀ ਕੰਮਾਂ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਦੋਵੇਂ ਪਦਮਸ੍ਰੀ ਦਾ ਐਲਾਨ ਕੀਤੇ ਜਾਣ ’ਤੇ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਸੱਭਿਆਚਾਰ ਲਈ ਕੰਮ ਕਰਨ ਵਾਲੀਆਂ ਦੋ ਸ਼ਖ਼ਸੀਅਤਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਸ ਦੌਰਾਨ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਡਾ. ਸੰਦੀਪ ਪਾਠਕ ਨੇ ਵੀ ਦੋਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਸਾਰੇ ਸੰਸਦ ਮੈਂਬਰ ਮਿਲ ਕੇ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੇ ਮਸਲੇ ਉਠਾਉਣਗੇ।

ਪੰਜ ਸੀਟਾਂ ’ਤੇ ਜਿੱਤ ਚੁੱਕੇ ਹਨ ‘ਆਪ’ ਉਮੀਦਵਾਰ

ਦੱਸਣਯੋਗ ਹੈ ਕਿ ਪੰਜਾਬ ਵਿੱਚ ਰਾਜ ਸਭਾ ਦੀਆਂ ਕੁੱਲ ਸੱਤ ਸੀਟਾਂ ਵਿੱਚੋਂ ਪੰਜ ਸੀਟਾਂ ਉੱਤੇ ‘ਆਪ’ ਉਮੀਦਵਾਰ ਜਿੱਤ ਚੁੱਕੇ ਹਨ। ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਘਵ ਚੱਢਾ, ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ, ਉਦਯੋਗਿਕ ਜਗਤ ਨਾਲ ਜੁੜੇ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਬਿਨਾਂ ਮੁਕਾਬਲਾ ਚੋਣ ਜਿੱਤ ਗਏ ਸਨ।

ਦੁਰਗੇਸ਼ ਪਾਠਕ ‘ਆਪ’ ਦੇ ਰਾਜਿੰਦਰ ਨਗਰ ਤੋਂ ਉਮੀਦਵਾਰ

ਨਵੀਂ ਦਿੱਲੀ: ‘ਆਪ’ ਆਗੂ ਦੁਰਗੇਸ਼ ਪਾਠਕ ਅਗਲੇ ਮਹੀਨੇ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਪਾਰਟੀ ਨੇਤਾ ਸੰਜੈ ਸਿੰਘ ਨੇ ਅੱਜ ਇੱਥੇ ਦਿੱਲੀ ਦੇ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੂੰ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਸੰਜੈ ਸਿੰਘ ਨੇ ਇੱਥੇ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦੁਰਗੇਸ਼ ਪਾਠਕ ਦੇ ਨਾਂ ਦਾ ਐਲਾਨ ਕਰਦਿਆਂ ਦਾਅਵਾ ਕੀਤਾ ਕਿ ਆਦੇਸ਼ ਗੁਪਤਾ ਅਤੇ ਭਾਜਪਾ ਦੇ ਹੋਰ ਆਗੂਆਂ ਨੇ ਹਾਰ ਦੇ ਡਰੋਂ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ‘ਆਪ’ ਆਗੂ ਨੇ ਦੱਸਿਆ ਕਿ ਪਾਰਟੀ ਵੱਲੋਂ ਪਾਠਕ ਦੇ ਨਾਂ ਦਾ ਬਾਕਾਇਦਾ ਰਸਮੀ ਐਲਾਨ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਦੁਰਗੇਸ਼ ਪਾਠਕ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ‘ਆਪ’ ਆਗੂ ਰਾਘਵ ਚੱਢਾ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਜਾਣ ਮਗਰੋਂ ਉਨ੍ਹਾਂ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਪਈ ਹੈ। ਇਸ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਤੇ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All