ਐੱਨਪੀ ਧਵਨ
ਪਠਾਨਕੋਟ, 25 ਸਤੰਬਰ
ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਵੱਲੋਂ ਰਾਕੇਸ਼ ਮਾਜਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਮੀਦਵਾਰ ਐਲਾਨੇ ਜਾਣ ਮਗਰੋਂ ਰਾਕੇਸ਼ ਮਾਜਰਾ ਨੇ ਪਠਾਨਕੋਟ ਦੇ ਇਤਿਹਾਸਿਕ ਗੁਰਦੁਆਰੇ ਬਾਰਠ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ, ਦਿਹਾਤੀ ਪ੍ਰਧਾਨ ਸੁਭਾਸ਼ ਠਾਕੁਰ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਭਗਤ, ਬਸਪਾ ਦੇ ਜ਼ੋਨ ਇੰਚਾਰਜ ਰਾਜ ਕੁਮਾਰ ਸਿਹੋੜਾ ਤੇ ਸਰਕਲ ਪ੍ਰਧਾਨ ਲਖਵੀਰ ਸਿੰਘ ਹਾਜ਼ਰ ਸਨ। ਸ੍ਰੀ ਮਾਜਰਾ ਨੂੰ ਗੁਰਦੁਆਰੇ ਦੇ ਗ੍ਰੰਥੀ ਸਿੰਘ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਆ। ਇਸ ਸਮੇਂ ਸੁਰਿੰਦਰ ਸਿੰਘ ਕੰਵਰ ਮਿੰਟੂ ਤੇ ਧਰਮਪਾਲ ਭਗਤ ਨੇ ਕਿਹਾ ਕਿ ਇਸ ਵਾਰ ਸੂਬੇ ਵਿੱਚ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ।