DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰੱਖੜ ਪੁੰਨਿਆ: ਮਾਨ ਸਣੇ ਕਈ ਮੰਤਰੀ ਭਰਨਗੇ ਹਾਜ਼ਰੀ

ਰੲੀਆ ’ਚ ਅੱਜ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

  • fb
  • twitter
  • whatsapp
  • whatsapp
featured-img featured-img
ਰਾਜ ਪੱਧਰੀ ਸਮਾਰੋਹ ਦੀਆ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ ਅਤੇ ਸਿਆਸੀ ਆਗੂ।
Advertisement

ਪੰਜਾਬ ਸਰਕਾਰ ਵੱਲੋਂ ਰਈਆ ਦੀ ਦਾਣਾ ਮੰਡੀ ਵਿੱਚ 28 ਅਗਸਤ ਨੂੰ ਰੱਖੜ ਪੁੰਨਿਆ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਹਾਜ਼ਰੀ ਭਰਨਗੇ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਈਆ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਐੱਸ ਡੀ ਐੱਮ ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
×