ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 14 ਜੁਲਾਈ
ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਵਿੱਚ ਕੁਆਲੀਫਾਈ ਕਰਨ ਵਾਲਾ ਲੰਮੀ ਦੂਰੀ ਦਾ ਦੌੜਾਕ ਗੁਰਪ੍ਰੀਤ ਸਿੰਘ ਭੇਡਪੁਰ ਜੇ ਸੋਨ ਤਗਮਾ ਲਿਆਉਂਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ, ਚਾਂਦੀ ਦਾ ਤਗਮਾ ਲਿਆਉਣ ’ਤੇ 51 ਲੱਖ ਤੇ ਕਾਂਸੀ ਦਾ ਤਗਮਾ ਲਿਆਉਣ ’ਤੇ 21 ਲੱਖ ਰੁਪਏ ਦੇ ਕੇ ਸਨਮਾਨਿਆ ਜਾਵੇਗਾ। ਇਸ ਮੌਕੇ ਉਨ੍ਹਾਂ ਓਲਪਿੰਕ ਲਈ ਕੁਆਲੀਫਾਈ ਕਰਨ ’ਤੇ ਗੁਰਪ੍ਰੀਤ ਨੂੰ ਮਦਦ ਵਜੋਂ ਪੰਜ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਐੱਨਆਰਆਈ ਦਰਸ਼ਨ ਸਿੰਘ ਧਾਲੀਵਾਲ ਤੇ ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਉਨ੍ਹਾਂ ਨੂੰ ਓਲੰਪਿਕ ਵਿੱਚ ਗੁਰਪ੍ਰੀਤ ਸਿੰਘ ਤੋਂ ਵੱਡੀਆਂ ਆਸਾਂ ਹਨ। ਰੱਖੜਾ ਭਰਾਵਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਖਿਡਾਰੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।