ਰੱਖੜੀ: ਹਰਸਿਮਰਤ ਬਾਦਲ ਵੱਲੋਂ ਨਾਭਾ ਜੇਲ੍ਹ ’ਚ ਬੰਦ ਮਜੀਠੀਆ ਦੀ ਤੰਦਰੁਸਤੀ ਲਈ ਅਰਦਾਸ
ਨਾਭਾ ਜੇਲ੍ਹ ਵਿੱਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਜੇਲ੍ਹ ’ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਭੈਣਾਂ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਪਹੁੰਚੀਆਂ।
ਭੈਣ ਅਤੇ ਭਰਾ ਦੇ ਆਪਸੀ ਮੋਹ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ । ਇਸ ਸ਼ੁਭ ਅਵਸਰ 'ਤੇ ਦੁਨੀਆਂ ‘ਚ ਵਸਦੇ ਆਪਣੇ ਸਾਰੇ ਵੀਰਾਂ ਦੀ ਤੰਦਰੁਸਤੀ ਦੀ ਕਾਮਨਾ ਕਰਦੀ ਹਾਂ ਅਤੇ ਭੈਣ-ਭਰਾ ਦੇ ਮੋਹ ਭਰੇ ਰਿਸ਼ਤੇ ਹੋਰ ਮਜ਼ਬੂਤ ਹੋਣ ਅਤੇ ਪਰਮਾਤਮਾ ਤੁਹਾਨੂੰ ਸਭ ਨੂੰ ਤਰੱਕੀਆਂ ਅਤੇ ਖੁਸ਼ੀਆਂ ਬਖਸ਼ਣ ।
ਗੁਰੂ ਸਾਹਿਬ ਅੱਗੇ… pic.twitter.com/ECkHqVVAhl
— Harsimrat Kaur Badal (@HarsimratBadal_) August 9, 2025
ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਭੈਣ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਉੱਪਰ ਆਪਣੇ ਭਰਾ ਨਾਲ ਪੁਰਾਣੀ ਤਸਵੀਰ ਸਾਂਝੀ ਕਰਦਿਆਂ ਸਭ ਨੂੰ ਰੱਖੜੀ ਦੀ ਵਧਾਈ ਦਿੱਤੀ। ਉਨ੍ਹਾਂ ਬਿਕਰਮ ਮਜੀਠੀਆ ਦੀ ਤੰਦਰੁਸਤੀ ਦੀ ਅਰਦਾਸ ਕਰਦੇ ਹੋਏ ਲਿਖਿਆ ਕਿ ਪਰਮਾਤਮਾ ਉਨ੍ਹਾਂ ਦੇ ਛੋਟੇ ਭਰਾ ਨੂੰ ਸਰਕਾਰ ਦੀ ਧੱਕੇਸ਼ਾਹੀ ਦਾ ਸਾਹਮਣਾ ਕਰਨ ਦਾ ਬਲ ਬਖ਼ਸ਼ੇ।