ਪਰਸ਼ੋਤਮ ਬੱਲੀ
ਬਰਨਾਲਾ, 14 ਸਤੰਬਰ
ਪੰਜਾਬ ਦੀਆਂ ਸੰਘਰਸ਼ਸ਼ੀਲ ਦਸ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ (ਸੋਧ) ਬਿਲ-2020 ਖ਼ਿਲਾਫ਼ ਦਾਣਾ ਮੰਡੀ ਬਰਨਾਲਾ ’ਚ ਭਰਵੀਂ ‘ਲਲਕਾਰ ਰੈਲੀ’ ਕੀਤੀ। ਇਸ ਰੈਲੀ ਦੀ ਪ੍ਰਧਾਨਗੀ ਮਨਜੀਤ ਧਨੇਰ, ਬਲਕਰਨ ਬਰਾੜ, ਗੁਰਦੀਪ ਰਾਮਪੁਰਾ, ਗੁਰਨਾਮ ਭੀਖੀ, ਗੋਰਾ ਸਿੰਘ ਭੈਣੀਬਾਘਾ, ਭੁਪਿੰਦਰ ਲੌਂਗੋਵਾਲ ਆਦਿ ਆਗੂਆਂ ਨੇ ਕੀਤੀ। ਬੁਲਾਰਿਆਂ ਤਿੰਨੇ ਖੇਤੀ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ।