ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 27 ਸਤੰਬਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ ਬੇਲਾ ਵਿੱਚ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਜਾਗਰੂਕ ਰੈਲੀ ਕੱਢੀ ਗਈ। ਇਸ ਰੈਲੀ ਨੂੰ ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ, ਡਾ. ਅਜੇ ਸਿੰਘ ਕੁਸ਼ਵਾਹ ਅਤੇ ਡਾ. ਮੋਨਿਕਾ ਗੁਪਤਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।