ਪੁੱਛ ਪੜਤਾਲ ਦੌਰਾਨ ਰਮਨ ਅਰੋੜਾ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ
ਜਲੰਧਰ (ਹਤਿੰਦਰ ਮਹਿਤਾ): ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੀ ਸਿਹਤ ਵਿਗੜ ਗਈ ਹੈ। ਪੁੱਛ-ਪੜਤਾਲ ਦੌਰਾਨ ਉਨ੍ਹਾਂ ਛਾਤੀ ਵਿੱਚ ਦਰਦ ਅਤੇ ਪੇਟ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਕਾਰਨ ਤਿੰਨ ਡਾਕਟਰਾਂ ਦੀ ਟੀਮ ਨੂੰ...
Advertisement
ਜਲੰਧਰ (ਹਤਿੰਦਰ ਮਹਿਤਾ): ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੀ ਸਿਹਤ ਵਿਗੜ ਗਈ ਹੈ। ਪੁੱਛ-ਪੜਤਾਲ ਦੌਰਾਨ ਉਨ੍ਹਾਂ ਛਾਤੀ ਵਿੱਚ ਦਰਦ ਅਤੇ ਪੇਟ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਕਾਰਨ ਤਿੰਨ ਡਾਕਟਰਾਂ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਪੁੱਛ-ਪੜਤਾਲ ਦੌਰਾਨ ਅਚਾਨਕ ਉਸ ਦੀ ਸਿਹਤ ਵਿਗੜ ਗਈ, ਜਿਸ ਕਾਰਨ ਵਿਜੀਲੈਂਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਡਾਕਟਰਾਂ ਦੀ ਟੀਮ ਨੂੰ ਬੁਲਾਇਆ ਗਿਆ। ਜਾਂਚ ਕਰਨ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਦੀ ਪੂਰੀ ਜਾਂਚ ਕੀਤੀ ਜਾ ਸਕੇ। ਵਿਜੀਲੈਂਸ ਟੀਮ ਵੀ ਉੱਥੇ ਹੀ ਮੌਜੂਦ ਹੈ।
Advertisement
Advertisement