ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਰਮਨ ਬਹਿਲ ਨੇ ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਅਮਨ ਅਰੋੜਾ, ਚੇਤਨ ਸਿੰਘ ਜੌੜੇਮਾਜਰਾ, ਇੰਦਰਬੀਰ ਸਿੰਘ ਨਿੱਝਰ ਅਤੇ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ’ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ’ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਉਹ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਰਮਨ ਬਹਿਲ ਅਤੇ ਉਨ੍ਹਾਂ ਦਾ ਪਰਿਵਾਰ ਕਈ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ’ਚ ਸਰਗਰਮ ਹੈ। ਉਨ੍ਹਾਂ ਦੇ ਪਿਤਾ ਖੁਸ਼ਹਾਲ ਬਹਿਲ ਪੰਜਾਬ ਦੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ।