ਟੱਲੇਵਾਲ (ਪੱਤਰ ਪ੍ਰੇਰਕ): ਪਿੰਡ ਰਾਮਗੜ੍ਹ ਦੇ ਇੱਕ ਕਿਸਾਨ ਨੇ ਜ਼ਹਿਰ ਨਿਗਲ ਕੇ ਖ਼ੁਦੁਕਸ਼ੀ ਕਰ ਲਈ। ਪੁਲੀਸ ਨੇ ਪਿੰਡ ਦੇ ਸਰਪੰਚ ਅਤੇ ਪੰਚ ਵਿਰੁੱਧ ਪਰਚਾ ਦਰਜ ਕੀਤਾ ਹੈ। ਮ੍ਰਿਤਕ ਭੋਲਾ ਸਿੰਘ ਦੇ ਭਰਾ ਜਗਰਾਜ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਪੰਚ ਉਸ ਦੇ ਭਰਾ ਨੂੰ ਕੁਝ ਦਿਨਾਂ ਤੋਂ ਧਮਕੀਆਂ ਦੇ ਰਹੇ ਸਨ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਐੱਸਐੱਚਓ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸਰਪੰਚ ਰਾਜਵਿੰਦਰ ਸਿੰਘ ਅਤੇ ਪੰਚ ਸਤਨਾਮ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ।