ਗੁਰਵਿੰਦਰ ਸਿੰਘ
ਰਾਮਪੁਰਾ ਫੂਲ,19 ਦਸੰਬਰ
ਇਸ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਲੱਗਿਆ ਪੱਕਾ ਮੋਰਚਾ ਅੱਜ 80ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਲੋਕਾਂ ਦੇ ਇਕੱਠ ਨੂੰ ਗੁਰਦੀਪ ਸਿੰਘ, ਸੁਖਮੰਦਰ ਸਿੰਘ ਬਾਵਾ ਫੂਲੇਵਾਲਾ, ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ, ਜਗਦੀਸ਼ ਸਿੰਘ ਰਾਮਪੁਰਾ, ਸੁਖਜੀਤ ਕੌਰ, ਬਹਾਦਰ ਸਿੰਘ ਨੰਬਰਦਾਰ, ਡੀਟੀਐੱਫ ਦੇ ਆਗੂ ਮਾਸਟਰ ਬੇਅੰਤ ਸਿੰਘ ਤੇ ਮਾਸਟਰ ਬਲਵੰਤ ਸਿੰਘ ਫੂਲ ਨੇ ਸੰਬੋਧਨ ਕੀਤਾ। ਉਨ੍ਹਾਂ ਸੰਘਰਸ਼ੀਲ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ 20 ਦਸੰਬਰ ਨੂੰ ਪਹਿਲਾਂ ਸਾਰੇ ਪੰਜਾਬ ਦੇ ਗੁਰਦੁਆਰਿਆਂ ਵਿੱਚ ਅਰਦਾਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਬਾਅਦ ਵਿਚ ਚੱਲ ਰਹੇ ਪੱਕੇ ਮੋਰਚੇ ਵਿਚ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਧਰਨੇ ਵਿਚ ਕਿਸਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਵੀ ਹਾਜ਼ਰ ਸਨ ।