DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Kapurthala Mayor Election Delay: ਮੇਅਰ ਦੀ ਚੋਣ ’ਚ ਦੇਰੀ ਤੋਂ ਭੜਕੇ ਰਾਣਾ ਗੁਰਜੀਤ

ਕਪੂਰਥਲਾ ’ਚ ਮੇਅਰ ਚੋਣਾਂ ਕਰਵਾਉਣ ਬਾਰੇ ਕੋਈ ਵੀ ਪੱਤਰ ਜਾਂ ਸੂਚਨਾ ਜਾਰੀ ਨਹੀਂ ਹੋਈ

  • fb
  • twitter
  • whatsapp
  • whatsapp
Advertisement

ਕਪੂਰਥਲਾ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਕਪੂਰਥਲਾ ਨਗਰ ਨਿਗਮ ਦੀਆਂ ਮੇਅਰ ਚੋਣਾਂ ਕਰਵਾਉਣ ਵਿੱਚ ਹੋ ਰਹੀ ਬੇਲੋੜੀ ਦੇਰੀ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਨਿਗਮ ਦਾ ਚੋਣ ਨਤੀਜਾ ਆਏ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਲੰਘ ਚੁੱਕਿਆ ਹੈ ਪਰ ਸਰਕਾਰ ਵੱਲੋਂ ਮੇਅਰ ਚੋਣਾਂ ਕਰਵਾਉਣ ਸਬੰਧੀ ਕੋਈ ਵੀ ਪੱਤਰ ਜਾਂ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ‘ਆਪ’ ਸਰਕਾਰ ਜਮਹੂਰੀ ਸਿਧਾਂਤਾਂ ਪ੍ਰਤੀ ਗੰਭੀਰ ਨਹੀਂ ਹੈ।

ਕਾਂਗਰਸੀ ਵਿਧਾਇਕ ਵੱਲੋਂ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਨੂੰ ਜਲਦੀ ਚੋਣਾਂ ਕਰਵਾਉਣ ਲਈ ਇੱਕ ਪੱਤਰ ਵੀ ਭੇਜਿਆ ਗਿਆ ਸੀ ਜਿਸ ਦਾ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ ਹੈ। ਰਾਣਾ ਨੇ ਕਿਹਾ ਕਿ ਨਿਗਮ ਚੋਣਾਂ ਦੇ ਨਤੀਜੇ ਪਹਿਲਾਂ ਹੀ ਅਧਿਕਾਰਤ ਤੌਰ ’ਤੇ ਐਲਾਨੇ ਅਤੇ ਨੋਟੀਫਾਈ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੇਅਰ ਚੋਣਾਂ ਕਰਵਾਉਣ ਵਿੱਚ ਦੇਰੀ ਕਾਨੂੰਨੀ ਸਮਾਂ-ਸੀਮਾ ਦੀ ਸਿੱਧੀ ਉਲੰਘਣਾ ਹੈ ਤੇ ਇਸ ਨਾਲ ਸ਼ਹਿਰੀ ਵਿਕਾਸ ਪ੍ਰਾਜੈਕਟ ਤੇ ਪ੍ਰਸ਼ਾਸਨਿਕ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ।

Advertisement

ਦੱਸਣਯੋਗ ਹੈ ਕਿ ਕਪੂਰਥਲਾ ਨਿਗਮ ਦੀ ਚੋਣ ’ਚ ਕਾਂਗਰਸ ਨੇ 50 ਵਿੱਚੋਂ 31 ਵਾਰਡਾਂ ’ਤੇ ਜਿੱਤ ਦਰਜ ਕੀਤੀ ਸੀ, ਜਦਕਿ ’ਆਪ’ ਨੇ 11, ਭਾਜਪਾ ਅਤੇ ਸ਼੍ੋਮਣੀ ਅਕਾਲੀ ਦਲ ਨੇ 3-3 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਸਨ। ਬਾਅਦ ਵਿੱਚ, ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ’ਤੇ ਆਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੀ ਸਾਬਕਾ ਕਾਂਗਰਸੀ ਆਗੂ ਅਮਨ ਰਾਣੀ ਨੇ ਅਧਿਕਾਰਤ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਜਿਸ ਨਾਲ ਕਾਂਗਰਸ ਪਾਰਟੀ ਦੇ ਕੌਂਸਲਰਾਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ।

Advertisement

Advertisement
×