ਨਿੱਜੀ ਪੱਤਰ ਪ੍ਰੇਰਕ
ਖੰਨਾ, 15 ਦਸੰਬਰ
ਸ਼੍ਰੋਮਣੀ ਅਕਾਲੀ ਦਲ ਵਿਚ ਲੰਬੀ ਸੇਵਾ ਨਿਭਾਉਣ ਵਾਲੇ ਮਰਹੂਮ ਆਗੂ ਸੁਖਦੇਵ ਸਿੰਘ ਲਬਿੜਾ ਜੋ ਅਕਾਲੀ ਦਲ ਦੇ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਰਹੇ। ਇਸੇ ਤਰ੍ਹਾਂ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਦੇ ਪੁੱਤਰ ਰਣਬੀਰ ਸਿੰਘ ਲਬਿੜਾ, ਜੋ ਕੁਝ ਸਮਾਂ ਪਹਿਲਾ ਕਾਂਗਰਸ ਵਿਚ ਸ਼ਾਮਲ ਹੋਏ ਸਨ, ਨੇ ਹੁਣ ਕਾਂਗਰਸ ਤੋਂ ਵੱਖ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੈਪਟਨ ਨੇ ਜਿੱਥੇ ਸ੍ਰੀ ਲਬਿੜਾ ਦਾ ਸਵਾਗਤ ਕੀਤਾ, ਉੱਥੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ।