ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 2 ਸਤੰਬਰ
ਪੰਜਾਬ ਦੇ ਦੋ ਹੋਰ ਵਿਧਾਇਕਾਂ ਰਣਦੀਪ ਨਾਭਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਕਰੋਨਾ ਹੋ ਗਿਆ ਹੈ। ਹੁਣ ਤੱਕ ਰਾਜ ਦੇ 35 ਵਿਧਾਇਕ ਕਰੋਨਾ ਪਾਜ਼ੇਟਿਵ ਹੋ ਚੁੱਕੇ ਹਨ। ਪਾਜ਼ੇਟਿਵ ਵਿਧਾਇਕਾਂ ਤੇ ਮੰਤਰੀਆਂ ਵਿੱਚ ਗੁਰਪ੍ਰੀਤ ਸਿੰਘ ਕਾਂਗੜ, ਸੁਖਜਿੰਦਰ ਸਿੰਘ ਰੰਧਾਵਾ, ਸ਼ਾਮ ਸੁੰਦਰ ਅਰੋੜਾ, ਅਜੈਬ ਸਿੰਘ ਭੱਟੀ, ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ, ਹਰਜੋਤ ਕਮਲ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ ਇਆਲੀ, ਐੱਨਕੇ ਸ਼ਰਮਾ, ਰੋਜ਼ੀ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ, ਨਾਜ਼ਰ ਸਿੰਘ ਮਾਨਸ਼ਾਹੀਆ, ਹਰਿੰਦਰਪਾਲ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਦਲਵੀਰ ਸਿੰਘ, ਕੰਵਰਜੀਤ ਸਿੰਘ, ਦਰਸ਼ਨ ਸਿੰਘ ਬਰਾੜ ਅਤੇ ਸੁਰਿੰਦਰ ਸਿੰਘ ਸ਼ਾਮਲ ਹਨ।