ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੰਗਲਾ ਪੰਜਾਬ ਫੰਡ ਲਈ 31 ਲੱਖ ਰੁਪਏ ਭੇਟ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਕਾਸ ਲਈ ਸਥਾਪਤ ਕੀਤੇ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਕੈਪੀਟਲ ਸਮਾਲ ਫਾਈਨਾਂਸ ਬੈਂਕ ਨੇ 31 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸਰਵਜੀਤ...
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਕਾਸ ਲਈ ਸਥਾਪਤ ਕੀਤੇ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਕੈਪੀਟਲ ਸਮਾਲ ਫਾਈਨਾਂਸ ਬੈਂਕ ਨੇ 31 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸਰਵਜੀਤ ਸਿੰਘ ਸਮਰਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ 31 ਲੱਖ ਰੁਪਏ ਦਾ

ਚੈੱਕ ਸੌਂਪਿਆ।

Advertisement

ਸ਼੍ਰੀ ਚੀਮਾ ਨੇ ਕਿਹਾ ਕਿ ਹਰ ਕਾਰਪੋਰੇਟ ਅਦਾਰੇ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਸੀ ਐੱਸ ਆਰ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਰਤੋਂ ਵਿਸ਼ੇਸ਼ ਤੌਰ ’ਤੇ ਸੂਬੇ ਭਰ ਦੇ ਉਨ੍ਹਾਂ ਪਰਿਵਾਰਾਂ ਦੀ ਸਹਾਇਤਾ ਲਈ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਇਸ ਸਾਲ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ। ਉਨ੍ਹਾਂ ਕਿਹਾ ਕਿ ਬੈਂਕ ਦਾ ਇਹ ਯੋਗਦਾਨ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਅਤੇ ਰਾਹਤ ਕਾਰਜਾਂ ਵਿੱਚ ਸਿੱਧੇ ਤੌਰ ’ਤੇ ਸਹਾਈ

ਸਾਬਤ ਹੋਵੇਗਾ।

Advertisement
Show comments