ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਵਾਲੰਟੀਅਰ ਰਣਜੀਤ ਸਿੰਘ ਚੀਮਾ ਨੇ ਅੱਜ ਮੁਹਾਲੀ ਸਥਿਤ ਦਫ਼ਤਰ ਵਿੱਚ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੈਬਿਨਟ ਮੰਤਰੀ ਹਰਭਜਨ ਸਿੰਘ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਰਣਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਅੱਜ ਦੇ ਇਸ ਸਮਾਗਮ ਮੌਕੇ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਮਾਈਸਰਖਾਨਾ, ਹਲਕਾ ਅੰਮ੍ਰਿਤਸਰ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ, ਕੁਲਵੰਤ ਸਿੰਘ ਪੰਡੋਰੀ, ਗੁਰਦੇਵ ਸਿੰਘ ਲੱਖਾ ਅਤੇ ਸੁਖਵੀਰ ਸਿੰਘ ਜੀਐਮ ਪੰਜਾਬ ਮੰਡੀ ਬੋਰਡ, ਆਪ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਮੌਜੂਦ ਸਨ।