ਰੂਪਨਗਰ: ਸਥਾਨਕ ਜ਼ਿਲ੍ਹਾ ਅਦਾਲਤ ਦੇ ਜੱਜ ਅਤੇ ਜ਼ਿਲ੍ਹਾ ਖ਼ਪਤਕਾਰ ਫੋਰਮ ਦੇ ਪ੍ਰਧਾਨ ਰਣਜੀਤ ਸਿੰਘ ਤੋਂ ਕਿਸੇ ਵਿਅਕਤੀ ਨੇ ਗੈਂਗਸਟਰ ਗੋਲਡੀ ਬਰਾੜ ਦਾ ਪੀਏ ਦੱਸ ਕੇ 25 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਹੈ। ਫੋਨ ਕਰਨ ਵਾਲੇ ਨੇ ਇਹ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਰੂਪਨਗਰ ਪੁਲੀਸ ਨੇ ਲਿਖਤੀ ਸ਼ਿਕਾਇਤ ਮਿਲਣ ਉਪਰੰਤ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 29 ਸਤੰਬਰ ਨੂੰ ਸ਼ਾਮ ਦੇ ਲਗਪਗ 7.15 ਵਜੇ ਕਿਸੇ ਵਿਅਕਤੀ ਵੱਲੋਂ ਮੋਬਾਈਲ ਤੋਂ ਫੋਨ ਕਰ ਕੇ 25 ਲੱਖ ਰੁਪਏ ਦੀ ਫਿਰੌਤੀ ਦੇਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਪੀਏ ਦੱਸ ਰਿਹਾ ਸੀ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰਨ ਦੀ ਪੁਸ਼ਟੀ ਕੀਤੀ ਹੈ। -ਪੱਤਰ ਪ੍ਰੇਰਕ