DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗਿੱਦੜਬਾਹਾ ਰੇਲਵੇ ਟਰੈਕ ਨੇੜੇ ਗੰਭੀਰ ਹਾਲਤ ਵਿੱਚ ਮਿਲੀ ਤਿੰਨ ਸਾਲ ਦੀ ਬੱਚੀ; ਜਬਰ-ਜਨਾਹ ਦਾ ਮਾਮਲਾ ਦਰਜ

ਗੰਭੀਰ ਹਾਲਤ ਵਿੱਚ ਇਲਾਜ ਲਈ ਬੱਚੀ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਰੈਫ਼ਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਗਿੱਦੜਬਾਹਾ ਕਸਬੇ ਵਿੱਚ ਸੋਮਵਾਰ ਸਵੇਰੇ ਰੇਲਵੇ ਟਰੈਕ ਨੇੜੇ ਕਰੀਬ ਤਿੰਨ ਸਾਲ ਦੀ ਇੱਕ ਬੱਚੀ ਮਿਲੀ, ਜਿਸ ਦੇ ਗੁਪਤ ਅੰਗਾਂ ਅਤੇ ਚਿਹਰੇ 'ਤੇ ਸੱਟਾਂ ਲੱਗੀਆਂ ਹੋਈਆਂ ਸਨ। ਇਸ ਤੋਂ ਬਾਅਦ, ਅਬੋਹਰ ਦੀ ਸਰਕਾਰੀ ਰੇਲਵੇ ਪੁਲੀਸ (ਜੀ ਆਰ ਪੀ) ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਹੈ।

ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਕਿਹਾ, “ਅਸੀਂ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ 'ਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ ਕਰ ਲਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਹਾਂ। ਹਾਲਾਂਕਿ, ਬੱਚੀ ਦੀ ਮੈਡੀਕਲ ਰਿਪੋਰਟ ਆਉਣੀ ਹਾਲੇ ਬਾਕੀ ਹੈ।”

Advertisement

ਸੋਮਵਾਰ ਨੂੰ ਬੱਚੀ ਨੂੰ ਗੰਭੀਰ ਹਾਲਤ ਵਿੱਚ ਗਿੱਦੜਬਾਹਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਬਾਅਦ ਵਿੱਚ, ਉਸ ਨੂੰ ਅੱਗੇ ਦੇ ਇਲਾਜ ਲਈ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

Advertisement

ਪੀੜਤ ਬੱਚੀ ਮਲੋਟ ਵਿੱਚ ਰਹਿਣ ਵਾਲੇ ਇੱਕ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ। ਹਸਪਤਾਲ ਪਹੁੰਚਣ 'ਤੇ ਬੱਚੀ ਦੇ ਪਿਤਾ, ਜੋ ਕਿ ਸਰੀਰਕ ਤੌਰ 'ਤੇ ਅਪਾਹਜ ਹੈ, ਨੇ ਦੱਸਿਆ ਕਿ ਉਸ ਦੇ ਪੰਜ ਬੱਚੇ ਹਨ, ਜਿਸ ਵਿੱਚ ਤਿੰਨ ਧੀਆਂ ਅਤੇ ਦੋ ਪੁੱਤਰ ਹਨ। ਉਨ੍ਹਾਂ ਦੱਸਿਆ ਕਿ ਪੀੜਤ ਬੱਚੀ ਉਸ ਦੀ ਸਭ ਤੋਂ ਛੋਟੀ ਧੀ ਹੈ।

ਉਸ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਲਗਪਗ ਡੇਢ ਮਹੀਨਾ ਪਹਿਲਾਂ ਛੋਟੀ ਬੱਚੀ ਨੂੰ ਆਪਣੇ ਨਾਲ ਲੈ ਕੇ ਘਰੋਂ ਚਲੀ ਗਈ ਸੀ ਤਾਂ ਜੋ ਉਹ ਇੱਕ ਕਰੀਬੀ ਰਿਸ਼ਤੇਦਾਰ ਨਾਲ ਰਹਿ ਸਕੇ, ਜਿਸ ਨਾਲ ਉਸ ਦੇ ਕਥਿਤ ਤੌਰ 'ਤੇ ਨਾਜਾਇਜ਼ ਸਬੰਧ ਸਨ।

Advertisement
×