ਗਾਇਕ ਹਸਨ ਮਾਣਕ ਖ਼ਿਲਾਫ਼ ਕੇਸ ’ਚ ਜਬਰ-ਜਨਾਹ ਦੀ ਧਾਰਾ ਜੋੜੀ
ਪੰਜਾਬੀ ਗਾਇਕ ਹਸਨ ਮਾਣਕ ਦੀਆਂ ਮੁਸ਼ਕਲਾਂ ਉਸ ਸਮੇਂ ਹੋਰ ਵਧ ਗਈਆਂ ਜਦੋਂ ਪੁਲੀਸ ਨੇ ਉਸ ਖ਼ਿਲਾਫ਼ ਦਰਜ ਕੀਤੇ ਕੇਸ ’ਚ ਜਬਰ-ਜਨਾਹ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। ਇਸ ਦੀ ਪੁਸ਼ਟੀ ਐੱਸ ਐੱਚ ਓ (ਸਿਟੀ) ਊਸ਼ਾ ਰਾਣੀ ਨੇ ਕੀਤੀ ਹੈ। ਜ਼ਿਕਰਯੋਗ...
Advertisement
ਪੰਜਾਬੀ ਗਾਇਕ ਹਸਨ ਮਾਣਕ ਦੀਆਂ ਮੁਸ਼ਕਲਾਂ ਉਸ ਸਮੇਂ ਹੋਰ ਵਧ ਗਈਆਂ ਜਦੋਂ ਪੁਲੀਸ ਨੇ ਉਸ ਖ਼ਿਲਾਫ਼ ਦਰਜ ਕੀਤੇ ਕੇਸ ’ਚ ਜਬਰ-ਜਨਾਹ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। ਇਸ ਦੀ ਪੁਸ਼ਟੀ ਐੱਸ ਐੱਚ ਓ (ਸਿਟੀ) ਊਸ਼ਾ ਰਾਣੀ ਨੇ ਕੀਤੀ ਹੈ।
ਜ਼ਿਕਰਯੋਗ ਹੈ ਕਿ ਗਾਇਕ ਖ਼ਿਲਾਫ਼ 30 ਮਈ ਨੂੰ ਥਾਣਾ ਸਿਟੀ ਵਿੱਚ ਕੇਸ ਦਰਜ ਹੋਇਆ ਸੀ। ਪੁਲੀਸ ਨੇ 13 ਨਵੰਬਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਦੀ ਮਾਂ ਪਰਵਿੰਦਰ ਕੌਰ ਨੇ ਦੱਸਿਆ ਸੀ ਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਸੀ ਪਰ ਉਸ ਨੇ ਖ਼ੁਦ ਨੂੰ ਅਣਵਿਆਹਿਆ ਦੱਸ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ।
Advertisement
Advertisement
