ਗੁਆਂਢੀ ਵੱਲੋਂ ਦੋ ਮਹੀਨੇ ਦੀ ਬੱਚੀ ਨਾਲ ਜਬਰ-ਜਨਾਹ
ਪੱਤਰ ਪ੍ਰੇਰਕ ਗੁਰੂਸਰ ਸੁਧਾਰ, 15 ਜੁਲਾਈ ਥਾਣਾ ਸੁਧਾਰ ਅਧੀਨ ਇਕ ਪਿੰਡ ਵਿੱਚ ਦੋ ਮਹੀਨੇ ਦੀ ਮਾਸੂਮ ਬੱਚੀ ਨਾਲ ਗੁਆਂਢੀ ਵੱਲੋਂ ਜਬਰ-ਜਨਾਹ ਦੇ ਮਾਮਲੇ ਨੇ ਇਲਾਕਾ ਵਾਸੀਆਂ ਨੂੰ ਸੁੰਨ ਕਰ ਦਿੱਤਾ ਹੈ। ਸੁਧਾਰ ਪੁਲੀਸ ਨੇ ਪੀੜਤ ਦੀ ਮਾਂ ਦੇ ਬਿਆਨਾਂ ’ਤੇ...
Advertisement
ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 15 ਜੁਲਾਈ
Advertisement
ਥਾਣਾ ਸੁਧਾਰ ਅਧੀਨ ਇਕ ਪਿੰਡ ਵਿੱਚ ਦੋ ਮਹੀਨੇ ਦੀ ਮਾਸੂਮ ਬੱਚੀ ਨਾਲ ਗੁਆਂਢੀ ਵੱਲੋਂ ਜਬਰ-ਜਨਾਹ ਦੇ ਮਾਮਲੇ ਨੇ ਇਲਾਕਾ ਵਾਸੀਆਂ ਨੂੰ ਸੁੰਨ ਕਰ ਦਿੱਤਾ ਹੈ। ਸੁਧਾਰ ਪੁਲੀਸ ਨੇ ਪੀੜਤ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ। ਥਾਣਾ ਮੁਖੀ ਇੰਸਪੈਕਟਰ ਸ਼ਰਨਜੀਤ ਸਿੰਘ ਅਨੁਸਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਜ ਸਰਕਾਰੀ ਹਸਪਤਾਲ ਸੁਧਾਰ ਤੋਂ ਮੁਲਜ਼ਮ ਦਾ ਡਾਕਟਰੀ ਮੁਆਇਨਾ ਵੀ ਕਰਵਾਇਆ ਗਿਆ। ਜਦਕਿ ਪੀੜਤ ਬੱਚੀ ਦੀ ਡਾਕਟਰੀ ਜਾਂਚ ਅੱਜ ਨਹੀਂ ਹੋ ਸਕੀ। ਹੁਣ ਭਲਕੇ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੇ ਬੋਰਡ ਵੱਲੋਂ ਪੀੜਤ ਦਾ ਡਾਕਟਰੀ ਮੁਆਇਨਾ ਕਰਵਾਇਆ ਜਾਵੇਗਾ। ਪੀੜਤ ਦੀ ਮਾਂ ਨੇ ਆਪਣੇ ਬਿਆਨਾਂ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਉਨ੍ਹਾਂ ਦਾ ਗੁਆਂਢੀ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਕਮਲਦੀਪ ਕੌਰ ਨੂੰ ਸੌਂਪੀ ਗਈ ਹੈ।
Advertisement