ਰਾਸ਼ਟਰੀ ਲੋਕ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਰਾਸ਼ਟਰੀ ਲੋਕ ਦਲ (ਆਰਐੱਲਡੀ) ਨੇ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇੱਥੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਿਰਲੋਕ ਤਿਆਗੀ ਨੇ...
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਰਾਸ਼ਟਰੀ ਲੋਕ ਦਲ (ਆਰਐੱਲਡੀ) ਨੇ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇੱਥੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਿਰਲੋਕ ਤਿਆਗੀ ਨੇ ਕਿਹਾ ਕਿ ਰਾਸ਼ਟਰੀ ਲੋਕ ਦਲ ਵੱਲੋਂ ਪੰਜਾਬ ਵਿੱਚ ਜਥੇਬੰਦਕ ਢਾਂਚਾ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਤਿਰਲੋਕ ਤਿਆਗੀ ਨੇ ਮਨਜੀਤ ਸਿੰਘ ਮੁਹਾਲੀ ਨੂੰ ਪੰਜਾਬ ਦਾ ਪ੍ਰਧਾਨ ਅਤੇ ਕਿਸਾਨ ਆਗੂ ਜਗਤਾਰ ਸਿੰਘ ਭੁੱਲਰ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਕੌਮੀ ਸਕੱਤਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਇਕਾਈਆਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਲੋਕ ਦਲ ਵੱਲੋਂ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਜਾਣਗੇ। ਪਾਰਟੀ ਵੱਲੋਂ ਹੁਣ ਮੀਟਿੰਗਾਂ ਕੀਤੀਆਂ ਜਾਣਗੀਆਂ।
Advertisement
Advertisement
×