ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਉਪ ਮੁੱਖ ਇੰਜਨੀਅਰ ਟਰਾਂਸਮਿਸ਼ਨ ਸਿਸਟਮ ਰਵਿੰਦਰ ਸਿੰਘ ਨੂੰ ਤਰੱਕੀ ਦੇ ਕੇ ਟਰਾਂਸਮਿਸ਼ਨ ਸਿਸਟਮ, ਪਟਿਆਲਾ ਦੇ ਮੁੱਖ ਇੰਜਨੀਅਰ ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ। ਇੰਜਨੀਅਰ ਰਵਿੰਦਰ ਸਿੰਘ ਨੇ ਅੱਜ ਬਤੌਰ ਮੁੱਖ ਇੰਜਨੀਅਰ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇੰਜਨੀਅਰ ਰਵਿੰਦਰ ਸਿੰਘ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ ਹਨ। -ਖੇਤਰੀ ਪ੍ਰਤੀਨਿਧ