ਫ਼ਤਹਿਗੜ੍ਹ ਸਾਹਿਬ: ਰਵਿੰਦਰ ਸਿੰਘ ਨੇ ਕਪਤਾਨ ਪੁਲੀਸ (ਸਥਾਨਕ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਜ਼ਿਲ੍ਹੇ ਦੇ ਕਿਸੇ ਵੀ ਵਿਅਕਤੀ ਨੂੰ ਮੁਸ਼ਕਲ ਨਹੀਂ ਆਉਣ ਦੇਣਗੇ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਜਿੱਥੇ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ, ਉੱਥੇ ਲੋਕਾਂ ਨੂੰ ਵੀ ਨਸ਼ਿਆਂ ਦੇ ਸੌਦਾਗਰਾਂ ਖਿਲਾਫ਼ ਪੁਲੀਸ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। -ਨਿੱਜੀ ਪੱਤਰ ਪ੍ਰੇਰਕ