ਪਟਿਆਲਾ (ਰਵੇਲ ਸਿੰਘ ਭਿੰਡਰ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਵਜੋਂ ਵਾਧੂ ਚਾਰਜ ਆਈ.ਏ.ਐੱਸ. ਅਧਿਕਾਰੀ ਰਵਨੀਤ ਕੌਰ ਨੂੰ ਸੌਂਪਿਆ ਗਿਆ ਹੈ। ਉਧਰ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦੇ ਰੈਗੂਲਰ ਤੇ ਨਵੇਂ ਉਪ ਕੁਲਪਤੀ ਦੀ ਚੋਣ ਲਈ ਵੀ ਚਾਰਾਜੋਈ ਆਰੰਭ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਰਵਨੀਤ ਕੌਰ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਜੰਗਲਾਤ ਤੇ ਜੰਗਲੀ ਜੀਵ ਅਧਿਕਾਰੀ ਵਜੋਂ ਤਾਇਨਾਤ ਹਨ।