ਪਰਮਜੀਤ ਸਿੰਘ
ਫਾਜ਼ਿਲਕਾ, 13 ਅਗਸਤ
ਪੰਜਾਬ ਸਰਕਾਰ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਬਿਜਲੀ, ਵਿੱਦਿਆ, ਜਲ ਸਪਲਾਈ, ਸੀਵਰੇਜ, ਟਰਾਂਸਪੋਰਟ, ਕਿਰਤ ਵਿਭਾਗ ,ਮਗਨਰੇਗਾ ’ਚ ਪਿਛਲੇ 12-13 ਸਾਲਾਂ ਦੇ ਵੱਧ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਕੱਚੇ ਮੁਲਾਜਮਾਂ ਸਬੰਧਤ ਵਿਭਾਗਾਂ ’ਚ ਰੈਗੂਲਰ ਹੋਣ ਦੀ ਮੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਉਲੀਕੇ ਹੋਏ ਪ੍ਰੋਗਰਾਮ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਵਿੰਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਆਮਦ ’ਤੇ ਠੇਕਾ ਕਾਮਿਆਂ ਵੱਲੋਂ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਠਿੰਡਾ, ਸੂਬਾ ਮੀਡੀਆ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਬ੍ਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਪਾਵਰਕਾਮ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸ਼ਿਵ ਸ਼ੰਕਰ, ਨਰਿੰਦਰ ਸਿੰਘ, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਉਡੀਕ ਚੰਦ ਨੇ ਕਿਹਾ ਮੰਗਾਂ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਤੇ ਆਉਣ ਵਾਲੇ ਸਮੇਂ ਸੰਘਰਸ਼ ਭਖਾਇਆ ਜਾਵੇਗਾ।