ਤਰਨ ਤਾਰਨ (ਪੱਤਰ ਪ੍ਰੇਰਕ): ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਝਬਾਲ ਦੀ ਸਬ-ਤਹਿਸੀਲ ਵਿੱਚ ਛਾਪਾ ਮਾਰ ਕੇ ਇੱਕ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਭਿਜੋਤ ਸਿੰਘ ਪਟਵਾਰੀ ਹਲਕਾ ਝਬਾਲ ਅਤੇ ਰੀਡਰ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਨੂੰ ਪਿੰਡ ਸਵਰਗਾਪੁਰੀ ਦੇ ਵਸਨੀਕ ਅਵਤਾਰ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਜ਼ਮੀਨ ਨਾਲ ਸਬੰਧਤ ਮਾਮਲੇ ਵਿੱਚ ਉਕਤ ਮੁਲਜ਼ਮਾਂ ਨੇ ਉਸ ਕੋਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।