ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲ ਤਖ਼ਤ ਦੀ ਮਾਣ-ਮਰਿਆਦਾ ਲਈ ਹਰ ਕੁਰਬਾਨੀ ਲਈ ਤਿਆਰ: ਬਾਬਾ ਬਲਬੀਰ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 6 ਜੂਨ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਨਿਹੰਗ ਸਿੰਘਾਂ ਦੀਆਂ ਸਮੂਹ ਜਥੇਬੰਦੀਆਂ ਅੱਜ ਘੱਲੂਘਾਰਾ ਦਿਵਸ ਮੌਕੇ ਹਰਿਮੰਦਰ ਸਾਹਿਬ ਅਤੇ ਪਰਿਕਰਮਾ ’ਚ ਸਥਿਤ ਯਾਦਗਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਵਿਖੇ ਨਤਮਸਤਕ ਹੋਈਆਂ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 6 ਜੂਨ

Advertisement

ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਨਿਹੰਗ ਸਿੰਘਾਂ ਦੀਆਂ ਸਮੂਹ ਜਥੇਬੰਦੀਆਂ ਅੱਜ ਘੱਲੂਘਾਰਾ ਦਿਵਸ ਮੌਕੇ ਹਰਿਮੰਦਰ ਸਾਹਿਬ ਅਤੇ ਪਰਿਕਰਮਾ ’ਚ ਸਥਿਤ ਯਾਦਗਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਵਿਖੇ ਨਤਮਸਤਕ ਹੋਈਆਂ ਅਤੇ ਅਕਾਲ ਤਖ਼ਤ ਵਿਖੇ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਵਿੱਚ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਮਾਗਮ ਸ਼ਾਂਤੀਪੂਰਨ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਵੱਡੇ-ਵਡੇਰਿਆਂ ਨੇ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਦੀ ਮਾਣ-ਮਰਿਆਦਾ ਖਾਤਰ ਕਾਫ਼ੀ ਕੁਰਬਾਨੀਆਂ ਦਿੱਤੀਆਂ ਹਨ। ਗੁਰੂ ਦੀਆਂ ਲਾਡਲੀਆਂ ਫੌਜਾਂ ਇਨ੍ਹਾਂ ਸਰਵਉੱਚ ਧਾਰਮਿਕ ਪਵਿੱਤਰ ਅਸਥਾਨਾਂ ਦੀ ਮਾਣ-ਮਰਿਆਦਾ ਲਈ ਹਰ ਕੁਰਬਾਨੀ ਦੇਣ ਵਾਸਤੇ ਤਿਆਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਮੁਖੀ ਨੇ ਕਿਹਾ ਕਿ ਇਨ੍ਹਾਂ ਪਾਵਨ ਪਵਿੱਤਰ ਅਸਥਾਨਾਂ ਦੀ ਮਾਣ-ਮਰਿਆਦਾ ਕਾਇਮ ਰੱਖਣੀ ਸਾਡਾ ਫਰਜ਼ ਹੈ।

Advertisement