ਖੇਤੀ ਆਰਡੀਨੈਂਸਾਂ ’ਤੇ ਕੇਂਦਰ ਨਾਲ ਲੜਾਈ ਲਈ ਤਿਆਰ: ਕੈਪਟਨ

ਦਵਿੰਦਰ ਪਾਲ
ਚੰਡੀਗੜ੍ਹ, 4 ਜੁਲਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਅਕਾਲੀਆਂ ਨੇ ਸੂਬੇ ਦੀ ਕਿਸਾਨੀ ਨੂੰ ਤਬਾਹ ਕਰ ਦੇਣ ਵਾਲੇ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰ ਕੇ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਬ ਪਾਰਟੀ ਵਫ਼ਦ ਦੇ ਮਿਲਣ ਲਈ ਸਮਾਂ ਵੀ ਮੰਗਿਆ ਜਾਵੇਗਾ। ਆਪਣੇ ਹਫ਼ਤਾਵਾਰੀ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਨੇ ਖ਼ਬਰਦਾਰ ਕੀਤਾ ‘ਸੁਖਬੀਰ ਬਾਦਲ ਜਾਂ ਭਾਜਪਾ ਵਾਲੇ ਭਾਵੇਂ ਕੁਝ ਵੀ ਕਹੀ ਜਾਣ, ਜੇ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵੱਲੋਂ ਆਪਣੇ ਅਗਲੇ ਕਦਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ   ਖ਼ਤਮ ਕਰਨ ਦੇ ਨਾਲ-ਨਾਲ ਐੱਫਸੀਆਈ. ਨੂੰ ਵੀ ਤੋੜ ਦਿੱਤਾ ਜਾਵੇਗਾ।’ ਉਨ੍ਹਾਂ ਦਾਅਵਾ ਕੀਤਾ ਕਿ ਜੇ ਇਹ ਆਰਡੀਨੈਂਸ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਏ ਤਾਂ ਖ਼ਰੀਦ ਪ੍ਰਕਿਰਿਆ ਖ਼ਤਮ ਹੋ ਜਾਵੇਗੀ ਅਤੇ ਸਰਕਾਰੀ ਮੰਡੀਆਂ ਦਾ ਵੀ     ਅੰਤ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਸਿਰਫ਼  ਆਪਣੇ ਸਿਆਸੀ ਮੁਫ਼ਾਦ ਪਾਲਣ ਵਿੱਚ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਦੇ ਪੰਜਾਬ ਤੇ ਕਿਸਾਨ ਵਿਰੋਧੀ ਹੋਣ ’ਤੇ ਭਾਜਪਾ ਅਤੇ ਅਕਾਲੀਆਂ ਨੂੰ ਛੱਡ ਸਾਰੀਆਂ ਸਿਆਸੀ ਪਾਰਟੀਆਂ ਸਹਿਮਤੀ ਪ੍ਰਗਟਾ ਚੁੱਕੀਆਂ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਮਿਲੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਸੀ। ਕੈਪਟਨ ਨੇ ਦੋਸ਼ ਲਾਇਆ ਕਿ ਅਕਾਲੀਆਂ ਨੇ ਪਹਿਲਾਂ ਵੀ ਪੰਜਾਬੀ ਸੂਬਾ ਲਹਿਰ ਰਾਹੀਂ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਰਡੀਨੈਂਸ ਵਿਰੁੱਧ ਲੜਾਈ ਵਿੱਚ ਸਾਥ ਦੇਣ ਅਤੇ ਅਕਾਲੀ-ਭਾਜਪਾ ਦੇ ਹੱਥੋਂ ਗੁਮਰਾਹ ਨਾ ਹੋਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ ਜਿਹੜਾ ਉਨ੍ਹਾਂ ਦੀ ਅਪੀਲ ਉਤੇ ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਹੈਲੀਕਾਪਟਰ ਰਾਹੀਂ ਸਪਰੇਅ ਦੇ ਛਿੜਕਾਅ ਦੀ ਆਗਿਆ ਦਿੱਤੀ ਗਈ। 

ਕੋਵਿਡ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਾਉਣਾ ਤੇ ਸਮਾਜਿਕ ਵਿੱਥ ਦੀ ਪਾਲਣਾ ਯਕੀਨੀ ਬਣਾਈ ਜਾਵੇ। ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਲਈ ਪੁੱਛੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਲਿਆ ਜਾਣਾ ਹੈ ਪਰ ਸੂਬਾ ਸਰਕਾਰ ਇਸ ਸਬੰਧੀ ਆਗਿਆ ਲੈਣ ਲਈ ਕੇਂਦਰ ਨੂੰ ਲਿਖੇਗੀ ਕਿਉਂਜੋ ਪੰਜਾਬ ਦੀ ਸਥਿਤੀ ਕਈ ਸੂਬਿਆਂ ਨਾਲੋਂ ਬਿਹਤਰ ਹੈ। ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ’ਤੇ ਮਨਾਏ ਜਾਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਕਲਾਸਾਂ ਨਾ ਲੱਗਣ ’ਤੇ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਬਾਰੇ ਪੁੱਛੇ ਸਵਾਲ ਬਾਰੇ, ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਵੀ ਇਸ ਬਾਰੇ ਖੁਸ਼ ਨਹੀਂ ਅਤੇ ਪੰਜਾਬ ਸਰਕਾਰ ਵੱਲੋਂ ਰੀਵਿਊ ਪਟੀਸ਼ਨ ਪਾਏ ਜਾਣ ਦਾ ਕੰਮ ਜਾਰੀ ਹੈ।

ਪੰਜਾਬ ਵਿੱਚ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਯੂਨੀਵਰਸਿਟੀਜ਼ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ ਪਰ ਕੁਝ ਯੂਨੀਵਰਸਿਟੀਜ਼ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਜ਼ ਤੇ ਕਾਲਜਾਂ ਦੇ ਵਿਦਿਆਰਥੀ ਪਿਛਲੇ ਸਾਲ ਦੇ ਨਤੀਜਿਆਂ ਦੇ ਆਧਾਰ ’ਤੇ ਪ੍ਰੋਮੋਟ ਕੀਤੇ ਜਾਣਗੇ। ਹਾਲਾਂਕਿ ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਬਾਅਦ ਵਿੱਚ ਨਵੇਂ ਇਮਤਿਹਾਨਾਂ ਰਾਹੀਂ ਮੌਕਾ ਦਿੱਤਾ ਜਾਵੇਗਾ ਜਦੋਂ ਕੋਵਿਡ-19 ਸੰਕਟ ਦੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਜ਼ ਤੇ ਕਾਲਜਾਂ ਵੱਲੋਂ ਇਸ ਫ਼ੈਸਲੇ ਨੂੰ ਲਾਗੂ ਕਰਨ ਦੇ ਢੰਗ-ਤਰੀਕਿਆਂ ’ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਕਰ ਕੇ ਇਸ ਬਾਰੇ ਵਿਸਥਾਰ ਵਿੱਚ ਫੈਸਲੇ ਦਾ ਐਲਾਨ ਆਉਂਦੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ। ਸਕੂਲ ਬੋਰਡ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸੀਬੀਐੱਸਈ ਵੱਲੋਂ ਐਲਾਨੇ ਗਏ ਫੈਸਲੇ ਨੂੰ ਲਾਗੂ ਕਰੇਗਾ। ਕੈਪਟਨ ਅਮਰਿੰਦਰ ਸਿੰਘ  ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਆਪਣੀ ਪੜ੍ਹਾਈ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕ ਉਮੀਦਵਾਰਾਂ ਲਈ ਪੰਜਾਬ ਸਿਵਲ ਸਰਵਿਸਿਜ਼ ਦੀਆਂ ਪ੍ਰੀਖਿਆਵਾਂ ਦੇਣ ਦੇ ਮੌਕਿਆਂ ’ਚ ਵਾਧਾ ਕਰ ਦਿੱਤਾ ਗਿਆ ਹੈ। ਮੌਜੂਦਾ ਸਿਸਟਮ ਅਨੁਸਾਰ ਆਮ ਸ਼੍ਰੇਣੀਆਂ ਵਿੱਚੋਂ ਐੱਸ.ਸੀ. ਉਮੀਦਵਾਰਾਂ ਨੂੰ ਮਿਲਦੇ ਅਸੀਮਿਤ ਮੌਕੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਜਨਰਲ ਕੈਟਾਗਰੀ ਦੇ ਸਾਬਕਾ ਸੈਨਿਕਾਂ ਨੂੰ ਓਵਰਆਲ ਜਨਰਲ ਕੈਟਾਗਰੀ ਵਾਂਗ ਛੇ ਮੌਕੇ ਮਿਲਣਗੇ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਚਾਰ ਮੌਕੇ ਮਿਲਦੇ ਸਨ। ਪੱਛੜੀਆਂ ਸ਼੍ਰੇਣੀਆਂ ਵਰਗ ਦੇ ਸਾਬਕਾ ਸੈਨਿਕਾਂ ਦੇ ਮੌਕੇ ਵੀ ਵਧਾ ਕੇ ਨੌਂ ਕਰ ਦਿੱਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All